ਅਜਨਾਲਾ ਥਾਣੇ ਬਾਹਰ ਹੋਈ ਖੂਨੀ ਝੜਪ ‘ਤੇ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਇਸ ਘਟਨਾ ‘ਤੇ ਮੁੜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਦਾ ਫੇਲੀਅਰ ਹੈ। ਨਾਲ ਹੀ ਉਹਨਾਂ ਨੇ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਨਹੀਂ ਲਿਆ ਗਿਆ, ਆੜ ਲਈ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਹੁਤ ਵੱਡਾ ਨਿਰਾਦਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਗੁਰੂ ਦਾ ਸਿੱਖ ਤਾਂ ਸਭ ਦਾ ਭਲਾ ਮੰਗਦਾ ਹੈ ਇਹ ਕਿਥੋਂ ਦਾ ਸਿਸਟਮ ਹੈ। ਨਾਲ ਹੀ ਉਹਨਾਂ ਸਵਾਲ ਕੀਤਾ ਹੈ ਕਿਹਾ ਕਿ ਜਿਹੜੇ ਥਾਣੇ ‘ਚ ਲਾਹਣ ਪਈ ਸੀ, ਕੁੱਕੜ ਵੱਡੇ ਜਾਂਦੇ ਹਨ ਉਥੇ ਤੁਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਲੈਕੇ ਜਾਓ ਤਾਂ ਤੁਸੀ ਕਿੰਨੇ ਕੁ ਸਿਆਣੇ ਹੋ ? ਉਨ੍ਹਾਂ ਕਿਹਾ ਕਿ ਕੀ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਣੇ ਨਿੱਜੀ ਮੁਫ਼ਾਦ ਲਈ ਵਰਤਣ ਦੀ ਕੋਸ਼ਿਸ਼ ਕੀਤੀ ਜਾਵੇਗੀ?