ਲੁਧਿਆਣਾ: ਇਸ ਵੇਲੇ ਦੀ ਅਹਿਮ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਰਾਜਾ ਵੜਿੰਗ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਲੁਧਿਆਣਾ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਇਹ ਮਾਮਲਾ ਮੋਗਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖ਼ਿਲਾਫ਼ ਏ. ਸੀ. ਪੀ. ਸੁਮਿਤ ਸੂਦ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ, ਜਦੋਂ ਕਿ ਪੁਲਸ ਕੁੱਝ ਵੀ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਜੰਮ ਕੇ ਸ਼ਬਦੀ ਹਮਲੇ ਕੀਤੇ ਸਨ।