‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਹੈ ਜਾਂ ਨਹੀਂ। ਇਸ ਮਾਮਲੇ ਦੀ ਸੁਣਵਾਈ ਅੱਜ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ। ਦਸ ਦਈਏ ਕਿ ਬੀਤੇ ਦਿਨੀ ਕੋਰਟ ਵਲੋਂ ਦੋਵਾਂ ਧਿਰਾਂ (ਪੰਜਾਬ ਸਰਕਾਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ) ਤੋਂ ਹਲਫ਼ਨਾਮਾ ਮੰਗਿਆ ਗਿਆ ਸੀ ਜਿਸ ਤਹਿਤ ਪੰਜਾਬ ਸਰਕਾਰ ਨੇ ਤਾਂ ਅੱਜ ਕੋਰਟ ਵਿਚ ਹਲਫ਼ਨਾਮਾ ਦਾਖਲ ਕਰ ਦਿੱਤਾ ਹੈ। ਪਰ ਅੰਮ੍ਰਿਤਪਾਲ ਦਾ ਵਕੀਲ ਆਪਣਾ ਜਵਾਬ ਦਾਖਲ ਨਹੀਂ ਕਰ ਸਕਿਆ ਹੈ ਅਤੇ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆਹੈ। ਜਿਸ ਤੋਂ ਬਾਅਦ ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਬਾਕੀ ਮਾਮਲਿਆਂ ਦੇ ਨਾਲ ਕਰਨ ਦਾ ਹੁਕਮ ਦਿੱਤਾ ਹੈ।
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਸੀ। ਐਡਵੋਕੇਟ ਜਨਰਲ (ਏ.ਜੀ) ਨੇ ਅਦਾਲਤ ਵਿਚ ਕਿਹਾ ਸੀ ਕਿ ਸੂਬਾ ਸਰਕਾਰ ਭਗੌੜੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ ਹੈ। ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਐਡਵੋਕੇਟ ਜਨਰਲ ਨੇ ਮੁੜ ਸਪੱਸ਼ਟ ਕੀਤਾ ਸੀ ਕਿ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਸੂਬਾ ਸਰਕਾਰ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੇ ਬਹੁਤ ਨੇੜੇ ਹੈ।
Leave feedback about this