ਅੰਮ੍ਰਿਤਪਾਲ ਸਿੰਘ ਦੇ ਦਿੱਤੇ ਬਿਆਨਾਂ ‘ਤੇ ਗਰਮਾਇਆ ਮਾਹੌਲ, ਰਵਨੀਤ ਬਿੱਟੂ ਨੇ ਦਿੱਤਾ ਕਰਾਰਾ ਜਵਾਬ

ਅੰਮ੍ਰਿਤਸਰ ‘ਚ ਅੰਮ੍ਰਿਤਪਾਲ ਸਿੰਘ ਦੇ ਦਿੱਤੇ ਬਿਆਨਾਂ ਨੇ ਸਿਆਸਤ ਪੂਰੀ ਤਰ੍ਹਾਂ ਭਖਾ ਦਿੱਤੀ ਹੈ। ਹੁਣ ਕਾਂਗਰਸ ਦੇ ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਟਵੀਟ ਜ਼ਰੀਏ ਅਸਿੱਧੇ ਤੌਰ ‘ਤੇ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਹੈ।  ਉਹਨਾਂ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਗੱਲਾਂ ਹਕੂਮਤ ਨਾਲ ਲੜ੍ਹਨ ਦੀਆਂ ਕਰ ਰਹੇ ਸੀ, ਲੜ੍ਹ ਪਏ ਫੇਸਬੁੱਕ ਤੇ ਕਮੈਂਟ ਕਰਨ ਵਾਲੇ ਨਾਲ।

ਇਕ ਹੋਰ ਟਵੀਟ ਕਰਦਿਆਂ ਉਹਨਾਂ ਲਿਖਿਆ, “ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਲੜਾਈ ਵਿੱਚ ਸਿਰ ਦੇਣ ਦੀ ਗੱਲ ਕਰਨ ਵਾਲਾ ਅੱਜ ਇੱਕ ਚਪੇੜਾਂ ਦੇ ਡਰ ਕਾਰਨ ਸਵੇਰ ਤੋਂ ਫੇਸਬੁੱਕ ਉਪਰ ਸਫਾਈ ਦੇ ਰਿਹਾ ਹੈ। ਕਾਂਗਰਸੀ ਆਗੂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੱਚਾ ਕਾਫੀ ਡਰ ਗਿਆ ਹੈ ਅਤੇ ਗਲਤੀ ਮੰਨ ਗਿਆ ਹੈ, ਇਸ ਲਈ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ।

ਇਥੇ ਦਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ। ਜਿਸ ਵਿਚ ਉਹਨਾਂ ਨੇ ਕਿਹਾ ਸੀ ਕਿ ਉਹ ਕੋਈ ਟਕਰਾਅ ਨਹੀਂ ਚਾਹੁੰਦੇ। ਨਾਲ ਹੀ ਉਹਨਾਂ ਨੇ ਕਈ ਸਿਆਸੀ ਨੇਤਾਵਾਂ ‘ਤੇ ਵੀ ਨਿਸ਼ਾਨੇ ਸਾਧੇ ਸਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...