ਅੰਮ੍ਰਿਤਪਾਲ ਸਿੰਘ ਨੂੰ ਲੈਕੇ ਵੱਡਾ ਖੁਲਾਸਾ, IG ਦਾ ਆਇਆ ਅਹਿਮ ਬਿਆਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਛਾਪੇ ਮਾਰ ਰਹੀ ਹੈ। ਇਸ ਦੌਰਾਨ ਪੁਲਿਸ ਵਲੋਂ ਸੀਸੀਟੀਵੀ ਫੁਟੇਜ ਵੀ ਦੇਖੀ ਜਾ ਰਹੀ ਹੈ। ਹੁਣ ਇਕ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਜਿਸ ‘ਚ  ਅੰਮ੍ਰਿਤਪਾਲ ਸਿੰਘ ਨੂੰ ਬ੍ਰੀਜ਼ਾ ਕਾਰ ‘ਚ ਸਵਾਰ ਦੇਖਿਆ ਜਾ ਸਕਦਾ ਹੈ ਅਤੇ ਉਹ ਕਪੜੇ ਬਦਲ ਕੇ ਮੋਟਰਸਾਈਕਲ ‘ਤੇ ਸਵਾਰ ਹੋਕੇ ਚਲਾ ਜਾਂਦਾ ਹੈ। ਫੁਟੇਜ ‘ਚ ਦੇਖਿਆ ਗਿਆ ਹੈ ਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਕਾਰ ਰਾਹੀ ਜਲੰਧਰ ਦੇ ਸ਼ਾਹਕੋਟ ‘ਚ ਉਤਰਿਆ ਅਤੇ ਸ਼ਾਹਕੋਟ  ‘ਚ ਉਹ ਆਪਣੇ ਇੱਕ ਸਾਥੀ ਦੀ ਬ੍ਰੀਜ਼ਾ ਕਾਰ ‘ਚ ਸਵਾਰ ਹੋਇਆ। ਫਿਲਹਾਲ ਪੁਲਿਸ ਨੇ ਬ੍ਰੀਜ਼ਾ ਕਾਰ ਬਰਾਮਦ ਕਰ ਲਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਗੁਰਦੁਆਰਾ ਸਾਹਿਬ ਵਿਚ ਪੈਂਟ ਸ਼ਰਟ ਪਾ ਕੇ ਫਰਾਰ ਹੋਇਆ ਹੈ, ਪੁਲਿਸ ਨੇ ਉਸ ਦੀਆਂ ਵੱਖ-ਵੱਖ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਚੰਡੀਗ਼ੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪੁਲਿਸ ਉਸ ਦੀਆਂ ਉਹ ਤਸਵੀਰਾਂ ਜਾਰੀ ਕਰ ਰਹੀ ਹੈ, ਜਿਸ ਭੇਸ ਵਿਚ ਉਸ ਦੇ ਫਰਾਰ ਹੋਣ ਦਾ ਖ਼ਦਸ਼ਾ ਹੈ।

ਆਈ. ਜੀ. ਨੇ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ। ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਨੂੰ ਵੀ ਪੁਲਸ ਦੀ ਮਦਦ ਕਰਨੀ ਚਾਹੀਦੀ ਹੈ। ਪੁਲਸ ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੀ ਹੈ, ਕਿਸੇ ਨੂੰ ਵੀ ਗੈਰ ਕਾਨੂੰਨੀ ਹਿਰਾਸਤ ਵਿਚ ਨਹੀਂ ਰੱਖਿਆ ਗਿਆ ਹੈ ਅਤੇ ਨਾ ਹੀ ਰੱਖਿਆ ਜਾਵੇਗਾ। ਜੇ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਉਸ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਆਖਿਆ ਕਿ ਜਿਸ ਬ੍ਰੀਜ਼ਾ ਕਾਰ ਵਿਚ ਅੰਮ੍ਰਿਤਪਾਲ ਫਰਾਰ ਹੋਇਆ ਹੈ ਉਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਆਈ. ਜੀ. ਮੁਤਾਬਕ ਪੁਲਸ ਨੇ ਅੰਮ੍ਰਿਤਪਾਲ ਦੀ ਭੱਜਣ ਵਿਚ ਮਦਦ ਕਰਨ ਵਾਲੇ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਭੇਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਆਈ. ਜੀ. ਨੇ ਕਿਹਾ ਕਿ ਜਾਂਚ ਵਿਚ ਇਕ ਅਹਿਮ ਗੱਲ ਇਹ ਸਾਹਮਣੇ ਆਈ ਹੈ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਅੰਮ੍ਰਿਤਪਾਲ ਨੰਗਲ ਅੰਬੀਆਂ ਪਿੰਡ ਪਹੁੰਚਿਆ ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਚ ਉਸ ਨੇ ਪਹਿਲਾਂ ਕੱਪੜੇ ਬਦਲੇ। ਉਥੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲਦਿਆਂ ਪੈਂਟ-ਸ਼ਰਟ ਪਾਈ ਅਤੇ ਤਲਵਾਰ ਵੀ ਉਥੇ ਹੀ ਛੱਡ ਦਿੱਤੀ। ਜਿੱਥੋਂ ਉਸ ਦੀ ਮਦਦ ਤਿੰਨ ਹੋਰ ਵਿਅਕਤੀਆਂ ਨੇ ਕੀਤੀ ਅਤੇ ਇਹ ਚਾਰ ਜਣੇ ਦੋ ਮੋਟਰਸਾਈਕਲਾਂ ’ਤੇ ਬੈਠ ਕੇ ਫਰਾਰ ਹੋ ਗਏ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...