ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਅੱਜ ਯਾਨੀ 26 ਜਨਵਰੀ ਨੂੰ ਜੇਲ੍ਹ ਵਿਚੋਂ ਰਿਹਾਅ ਹੋਣਾ ਸੀ ਪਰ ਹੁਣ ਉਹ ਜੇਲ੍ਹ ‘ਚੋਂ ਬਾਹਰ ਨਹੀਂ ਆ ਰਹੇ। ਨਵਜੋਤ ਸਿੱਧੂ ਅੱਜ ਰਿਹਾਅ ਨਹੀਂ ਹੋਣਗੇ। ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਖ਼ੁਦ ਇਕ ਟਵੀਟ ਕਰ ਕੇ ਸਰਕਾਰ ’ਤੇ ਹਮਲਾ ਬੋਲਿਆ ਹੈ।
ਉਨ੍ਹਾਂ ਲਿਖਿਆ ਹੈ ਕਿ ਨਵਜੋਤ ਸਿੱਧੂ ਖੁੰਖਾਰ ਜਾਨਵਰ ਦੀ ਕੈਟਾਗਿਰੀ ‘ਚ ਆਉਂਦੇ ਹਨ। ਇਸ ਲਈ ਸਰਕਾਰ ਉਨ੍ਹਾਂ ਨੂੰ ਗਣਤੰਤਰ ਦਿਹਾੜੇ ਦੀ ਰਾਹਤ ਨਹੀਂ ਦੇਣਾ ਚਾਹੁੰਦੀ। ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਉਨ੍ਹਾਂ ਤੋਂ ਦੂਰ ਰਹੋ।
ਦੱਸਣਯੋਗ ਹੈ ਕਿ ਪਹਿਲਾਂ ਇਸ ਗੱਲ ਦੀ ਚਰਚਾ ਜ਼ੋਰਾਂ ‘ਤੇ ਸੀ ਕਿ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ‘ਚੋਂ ਬਾਹਰ ਆ ਜਾਣਗੇ ਅਤੇ ਇਸ ਦੇ ਲਈ ਕਾਂਗਰਸੀ ਵਰਕਰਾਂ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ। ਇੱਥੋਂ ਤੱਕ ਕਿ ਉਨ੍ਹਾਂ ਦੇ ਸੁਆਗਤ ਲਈ ਹੋਰਡਿੰਗ ਤੱਕ ਵੀ ਲਗਵਾ ਦਿੱਤੇ ਗਏ ਸਨ।