29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟਣ ਵਾਲੇ ਗੈਂਗਸਟਰਾਂ ਨੂੰ ਪੁਲਿਸ ਨੇ ਬੀਤੀ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਕਰੀਬ 1 ਵਜੇ ਖਰੜ ਨੇੜੇ.ਜੀ.ਟੀ.ਐੱਫ. ਪੁਲਸ ਅਤੇ ਗੈਂਗਸਟਰਾਂ ਵਿਚਕਾਰ ਫਾਇਰਿੰਗ ਹੋਈ। ਇਸ ਦੌਰਾਨ ਪੁਲਿਸ ਨੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਸ ਦਈਏ ਕਿ ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ ‘ਚ ਬੈਠੇ ਲੋਕਾਂ ਨੇ ਗੱਡੀ ਨਹੀਂ ਰੋਕੀ। ਇਸ ਦੌਰਾਨ ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋ ਗੈਂਗਸਟਰਾਂ ਨੂੰ ਲੱਗ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਉੱਥੇ ਹੀ ਗੈਂਗਸਟਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ‘ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।