ਆਉਣ ਵਾਲੀ ਫ਼ਿਲਮ ‘ਪਠਾਨ’ ਨੂੰ ਲੈਕੇ ਚੱਲ ਰਹੇ ਵਿਵਾਦ ’ਤੇ ਸ਼ਾਹਰੁਖ ਖ਼ਾਨ ਨੇ ਤੋੜੀ ਚੁੱਪੀ

ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਅਤੇ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਦੀ ਆਉਣ ਵਾਲੀ ਨਵੀਂ ਫਿਲਮ ‘ਪਠਾਨ’ ਲਗਾਤਾਰ ਵਿਵਾਦਾਂ ਵਿਚ ਘਿਰਦੀ ਜਾ ਰਹੀ ਹੈ ਅਤੇ ਇਸ ਫਿਲਮ ਦੇ ਗੀਤ ‘ਬੇਸ਼ਰਮ ਰੰਗ’ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੁਝ ਲੋਕ ਨਾ ਸਿਰਫ ‘ਬੇਸ਼ਰਮ ਰੰਗ’ ਦਾ ਵਿਰੋਧ ਕਰ ਰਹੇ ਹਨ, ਸਗੋਂ ਇਸ ਕਾਰਨ ਫਿਲਮ ‘ਤੇ ਪਾਬੰਦੀ ਲਗਾਉਣ ਦੀ ਗੱਲ ਵੀ ਕਰ ਰਹੇ ਹਨ। ਉਥੇ ਹੀ ਹੁਣ ਆਪਣੀ ਨਵੀਂ ਫਿਲਮ ਨੂੰ ਲੈਕੇ ਚੱਲ ਰਹੇ ਵਿਵਾਦ ਦੇ ਸਬੰਧ ਵਿਚ ਸ਼ਾਹਰੁਖ ਖਾਨ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸ਼ਾਹਰੁਖ ਖਾਨ ਨੇ ਕੋਲਕਾਤਾ ਫਿਲਮ ਫੈਸਟੀਵਲ ‘ਚ ਹੋਏ ਵਿਵਾਦ ਨੂੰ ਲੈ ਕੇ ਆਪਣੀ ਰਾਏ ਜ਼ਾਹਰ ਕੀਤੀ ਹੈ। ਕਿੰਗ ਖਾਨ ਦਾ ਮੰਨਣਾ ਹੈ ਕਿ ਕੁਝ ਹੀ ਲੋਕ ਸੋਸ਼ਲ ਮੀਡੀਆ ਰਾਹੀਂ ਨਕਾਰਾਤਮਕਤਾ ਨੂੰ ਵਧਾਵਾ ਦੇ ਰਹੇ ਹਨ। ਅਦਾਕਾਰ ਦਾ ਕਹਿਣਾ ਹੈ ਕਿ ਸਿਨੇਮਾ ਸਮਾਜ ਨੂੰ ਬਦਲਣ ਦਾ ਮਾਧਿਅਮ ਅਤੇ ਸਾਧਨ ਹੈ। ਪੀਟੀਆਈ ਦੇ ਇੱਕ ਟਵੀਟ ਦੇ ਅਨੁਸਾਰ, ਸ਼ਾਹਰੁਖ ਖਾਨ ਨੇ ਕੋਲਕਾਤਾ ਫਿਲਮ ਫੈਸਟੀਵਲ ਵਿੱਚ ਇਹ ਵੀ ਕਿਹਾ, “ਸਿਨੇਮਾ ਇੱਕ ਵਿਰੋਧੀ ਬਿਰਤਾਂਤ ਨੂੰ ਬਣਾਈ ਰੱਖਣ ਲਈ ਸਭ ਤੋਂ ਵਧੀਆ ਮਾਧਿਅਮ ਹੈ ਜੋ ਮਨੁੱਖਤਾ ਦੇ ਵਿਸ਼ਾਲ ਸੁਭਾਅ ਨੂੰ ਬੋਲਦਾ ਹੈ।”

ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਅਗਲੇ ਸਾਲ 25 ਜਨਵਰੀ ਨੂੰ ਰਿਲੀਜ਼ ਹੋਵੇਗੀ। ਅਭਿਨੇਤਾ ਦੇ ਪ੍ਰਸ਼ੰਸਕ ਪਹਿਲਾਂ ਹੀ ਫਿਲਮ ਨੂੰ ਲੈ ਕੇ ਆਪਣਾ ਉਤਸ਼ਾਹ ਜ਼ਾਹਰ ਕਰ ਰਹੇ ਹਨ, ਹਾਲਾਂਕਿ ਸੋਸ਼ਲ ਮੀਡੀਆ ਰਾਹੀਂ ਫਿਲਮ ਦੇ ਖਿਲਾਫ ਕਈ ਤਰ੍ਹਾਂ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ। ਫਿਲਮ ਦੇ ਗੀਤ ‘ਬੇਸ਼ਰਮ ਰੰਗ’ ਦੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦ ਖੜ੍ਹਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ‘ਪਠਾਨ’ ‘ਚ ਸ਼ਾਹਰੁਖ ਖਾਨ ਤੋਂ ਇਲਾਵਾ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਅਹਿਮ ਭੂਮਿਕਾਵਾਂ ‘ਚ ਹਨ।

ਕੀ ਹੈ ਵਿਵਾਦ?

ਫ਼ਿਲਮ ‘ਪਠਾਨ’ ਦਾ ਪਹਿਲਾ ਗੀਤ ‘ਬੇਸ਼ਰਮ ਰੰਗ’ 12 ਦਸੰਬਰ ਨੂੰ ਰਿਲੀਜ਼ ਹੋਇਆ ਸੀ, ਜਿਸ ‘ਚ ਦੀਪਿਕਾ ਪਾਦੂਕੋਣ ਅਤੇ ਸ਼ਾਹਰੁਖ ਖ਼ਾਨ ਦੀ ਹੌਟ ਕੈਮਿਸਟਰੀ ਦੇਖਣ ਨੂੰ ਮਿਲੀ ਸੀ।ਵੀਡੀਓ ਗੀਤ ‘ਚ ਦੀਪਿਕਾ ਦਾ ਗਲੈਮਰਸ ਅਤੇ ਬੋਲਡ ਲੁੱਕ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਦੀਪਿਕਾ ਗੀਤ ‘ਚ ਭਗਵੇਂ ਰੰਗ ਦੀ ਬਿਕਨੀ ਪਹਿਨੀ ਨਜ਼ਰ ਆਈ ਸੀ, ਜਿਸ ਤੋਂ ਬਾਅਦ ਸਾਰਾ ਵਿਵਾਦ ਸ਼ੁਰੂ ਹੋ ਗਿਆ ਸੀ।

ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਜਤਾਇਆ ਇਤਰਾਜ਼

ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ‘ਬੇਸ਼ਰਮ ਰੰਗ’ ਗੀਤ ‘ਚ ਦੀਪਿਕਾ ਪਾਦੂਕੋਣ ਦੇ ਕੱਪੜਿਆਂ ‘ਤੇ ਇਤਰਾਜ਼ ਜਤਾਇਆ ਹੈ। ਉਸ ਨੇ ਦੀਪਿਕਾ ਪਾਦੂਕੋਣ ਨੂੰ ਟੁਕੜੇ-ਟੁਕੜੇ ਗੈਂਗ ਦਾ ਸਮਰਥਕ ਵੀ ਦੱਸਿਆ ਸੀ। ਨਰੋਤਮ ਮਿਸ਼ਰਾ ਨੇ ਟਵੀਟ ਕੀਤਾ, ‘ਫ਼ਿਲਮ ‘ਪਠਾਨ’ ਦੇ ਗੀਤ ‘ਚ ਟੁਕੜੇ-ਟੁਕੜੇ ਗੈਂਗ ਦੀ ਸਮਰਥਕ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਪਹਿਰਾਵਾ ਬਹੁਤ ਇਤਰਾਜ਼ਯੋਗ ਹੈ ਅਤੇ ਗੀਤ ਨੂੰ ਭ੍ਰਿਸ਼ਟ ਮਾਨਸਿਕਤਾ ਨਾਲ ਫਿਲਮਾਇਆ ਗਿਆ ਹੈ। ਗੀਤਾਂ ਦੇ ਸੀਨ ਅਤੇ ਪਹਿਰਾਵੇ ਨੂੰ ਤੈਅ ਕੀਤਾ ਜਾਣਾ ਚਾਹੀਦਾ ਹੈ ਨਹੀਂ ਤਾਂ ਮੱਧ ਪ੍ਰਦੇਸ਼ ‘ਚ ਫ਼ਿਲਮ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਨਾ, ਇਹ ਵਿਚਾਰ ਦਾ ਵਿਸ਼ਾ ਹੋਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...