ਮਾਨਸਿਕ ਤੌਰ ‘ਤੇ ਅਸਥਿਰ ਹੋਣ ਦੇ ਸ਼ੱਕ ਵਿੱਚ ਇੱਕ 43 ਸਾਲਾਂ ਵਿਅਕਤੀ ਨੇ ਹਾਲ ਹੀ ਵਿੱਚ ਸਿਟੀ ਟ੍ਰੈਫਿਕ ਪੁਲਿਸ ਹੈਲਪਲਾਈਨ ਨੰਬਰ ‘ਤੇ ਆਡੀਓ ਸੰਦੇਸ਼ਾਂ ਦੀ ਇੱਕ ਲੜੀ ਭੇਜੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਗੌੜੇ ਅੱਤਵਾਦੀ ਦਾਊਦ ਇਬਰਾਹਿਮ ਨਾਲ ਜੁੜੇ ਦੋ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਖਤਰਾ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਮੁੰਬਈ ਪੁਲਿਸ ਨੂੰ ਇਕ ਵ੍ਹਟਸਐਪ ਮੈਸੇਜ ਮਿਲਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਭਗੌੜੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਨੇ ਪ੍ਰਧਾਨ ਮੰਤਰੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਹੈ। ਇਸ ਮੈਸੇਜ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਜਾਣਕਾਰੀ ਮੁਤਾਬਕ ਮੁੰਬਈ ਟ੍ਰੈਫਿਕ ਪੁਲਸ ਨੂੰ ਭੇਜੇ ਗਏ ਆਡੀਓ ਮੈਸੇਜ ਵਿਚ ਕਿਹਾ ਗਿਆ ਹੈ ਕਿ ਦਾਊਦ ਨੇ ਮੁਸ਼ਤਾਕ ਅਹਿਮਦ ਅਤੇ ਮੁਸ਼ਤਾਕ ਨਾਂ ਦੇ 2 ਅੱਤਵਾਦੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਸੁਪਾਰੀ ਦਿੱਤੀ ਹੈ। ਇਸ ਮਾਮਲੇ ਵਿਚ ਵਰਲੀ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਪੁਲਸ ਮੈਸੇਜ ਭੇਜਣ ਵਾਲੇ ਦੀ ਭਾਲ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸੇ ਸਾਲ ਅਗਸਤ ਮਹੀਨੇ ’ਚ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ। ਉਸ ਸਮੇਂ ਇਕ ਈ-ਮੇਲ ਭੇਜ ਕੇ ਕਿਹਾ ਗਿਆ ਸੀ ਕਿ ਅੱਤਵਾਦੀਆਂ ਦੇ ਸਲੀਪਰ ਸੈੱਲ ’ਚ ਸ਼ਾਮਿਲ 20 ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਲਈ ਤਿਆਰ ਹਨ। ਈ-ਮੇਲ ’ਚ ਕਿਹਾ ਗਿਆ ਸੀ ਕਿ ਇਸ ਸਲੀਪਰ ਸੈੱਲ ਕੋਲ 20 ਕਿਲੋ ਆਰ.ਡੀ.ਐਕਸ, ਹੈ। ਈ-ਮੇਲ ਭੇਜਣ ਵਾਲੇ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਸਦੇ ਅੱਤਵਾਦੀਆਂ ਨਾਲ ਸੰਬੰਧ ਹਨ। ਈ-ਮੇਲ ’ਚ ਕਿਹਾ ਗਿਆਸੀ ਕਿ ਇਸ ਸਾਜ਼ਿਸ਼ ਦੇ ਖੁਲਾਸੇ ਤੋਂ ਬਚਣਲਈ ਉਹ ਖ਼ੁਦਕੁਸ਼ ਕਰ ਰਿਹਾ ਹੈ।