ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਜਿਨ੍ਹਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ, ਮੌਜੂਦ ਰਹੇ। ਇਸ ਦੌਰਾਨ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ‘ਚ ਆਮ ਆਮਦੀ ਪਾਰਟੀ ਦੀ ਜਿੱਤ ਹੋਵੇਗੀ।
ਦਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ। ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤੇ ਜਾ ਰਹੇ ਰੋਡ ਸ਼ੋਅ ਦੌਰਾਨ ਹੋਰ ਵੀ ਕਈ ਸੀਨੀਅਰ ਲੀਡਰ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਲੋਕਾਂ ਦੇ ਕਾਲਜਿਆਂ ਨੂੰ ਠੰਢ ਪਾਉਣ ਵਾਲੇ ਫੈਸਲੇ ਲਏ ਜਾਣਗੇ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।