ਰਿਸ਼ਵਤਖੋਰੀ ਮਾਮਲੇ ਵਿਚ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦਿਆਂ ‘ਆਪ’ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਪੀ.ਏ. ਰੰਗੇ ਹੱਥੀ ਕਾਬੂ ਕੀਤਾ ਹੈ। ਮਹਿਲਾ ਸਰਪੰਚ ਦੇ ਪਤੀ ਤੋਂ ਕਥਿਤ ਤੌਰ ‘ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ ਹਿਰਾਸਤ ਵਿਚ ਲਿਆ ਗਿਆ।
ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਵਿਧਾਇਕ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੇ ਪਿੰਡ ਗੁੱਡਾ ਦੇ ਸਰਪੰਚ ਤੋਂ ਬਿੱਲ ਪਾਸ ਕਰਵਾਉਣ ਦੇ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸਰਪੰਚ ਦੀ ਸ਼ਿਕਾਇਤ ‘ਤੇ ਵਿਜੀਲੈਂਸ ਨੇ ਟਰੈਪ ਲਗਾ ਕੇ ਉਸਨੂੰ ਕਾਬੂ ਕਰ ਲਿਆ।
ਦੱਸਿਆ ਜਾਂਦਾ ਹੈ ਕਿ ਵਿਧਾਇਕ ਦੇ ਪੀ.ਏ. ਰੇਸ਼ਮ ਗਰਗ ਨੇ ਰਿਸ਼ਵਤ ਦੀ ਰਕਮ ਲੈ ਕੇ ਕਾਰ ‘ਚ ਰੱਖੀ ਸੀ। ਉਸ ਸਮੇਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।