‘ਆਪ’ MLA ਦੀ ਗੱਡੀ ਨੇ ਕੁਚਲੇ ਨੌਜਵਾਨ, ਹੋਈ ਮੌਤ

ਵੱਡੀ ਖ਼ਬਰ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ‘ਆਪ’ MLA ਗੁਰਦਿੱਤ ਸਿੰਘ ਸੇਖੋਂ ਦੇ ਕਾਫਲੇ ਵਾਲੇ ਗੱਡੀ ਦੀ ਮੋਟਰਸਾਈਕਲ ਸਵਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਪੁਲਿਸ ਦੀ ਇਸ ਪਾਇਲਟ ਗੱਡੀ ਦੇ ਟੱਕਰਾਉਣ ਕਾਰਨ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਹ ਪਾਇਲਟ ਗੱਡੀ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਸੁਰੱਖਿਆ ਕਾਫਲੇ ਦੀ ਦੱਸੀ ਜਾ ਰਹੀ ਹੈ। 

ਇਹ ਵੀ ਪਤਾ ਲੱਗਾ ਹੈ ਕਿ ਇਸ ਘਟਨਾਂ ਤੋਂ ਬਾਅਦ ਪਾਇਲਟ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਸੰਖੇਪ ਜਾਣਕਾਰੀ ਅਨੁਸਾਰ ਮ੍ਰਿਤਕ ਜ਼ਿਲ੍ਹੇ ਦੇ ਪਿੰਡ ਝੋਟੀਵਾਲਾ ਦੇ ਵਸਨੀਕ ਦੱਸੇ ਜਾ ਰਹੇ ਹਨ ਜੋ ਸਥਾਨਕ ਸਾਦਿਕ ਰੋਡ ’ਤੇ ਪਾਇਲਟ ਗੱਡੀ ਨਾਲ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ ਵਿਧਾਇਕ ਸੇਖੋਂ ਵੀ ਘਟਨਾਸਥਾਨ ‘ਤੇ ਪਹੁੰਚੇ ਅਤੇ ਮੌਕੇ ’ਤੇ ਪੁਲਸ ਅਧਿਕਾਰੀਆਂ ਨੇ ਪੁੱਜ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ।

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...