ਇਕੱਠੇ ਹੋਏ ਅਕਾਲੀ ਦਲ ਦੇ ਬਾਗੀ ਲੀਡਰ ਤੇ ਸੁਖਦੇਵ ਢੀਂਡਸਾ! ਹਿੱਲੀ ਸਿਆਸਤ

ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ।  ਇਸ ਦਰਮਿਆਨ ਇਹਨਾਂ ਆਗੂਆਂ ਵਲੋਂ ਇਕ ਇਕ ਸਾਂਝੇ ਤੌਰ ’ਤੇ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਅਸੀਂ ਭਵਿੱਖ ਵਿਚ ਹੁਣ ਮਿਲ ਕੇ ਚੱਲਾਂਗੇ, ਉਨ੍ਹਾਂ ਕਿਹਾ ਕਿ ਸਾਡਾ ਮਕਸਦ ਅਕਾਲੀ ਦਲ ਵਿਚ ਆਏ ਨਿਘਾਰ ਨੂੰ ਮੁੜ ਸੁਰਜੀਤ ਕਰਨਾ ਹੈ

ਇਸ ਸੰਬੰਧੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਬੈਠਕ ਕਰਕੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ’ਤੇ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਟੁੱਟ ਚੁੱਕੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੁਨਰਗਠਨ ਕਰਨ ਲਈ ਵੀ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸ ਦੇ ਨਤੀਜਾ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਆਗੂਆਂ ਅਤੇ ਪਿਛਲੇ ਦਿਨੀਂ ਪਾਰਟੀ ਵੱਲੋਂ ਕੱਢੇ ਗਏ ਆਗੂਆਂ ਨਾਲ ਮੀਟਿੰਗ ਕੀਤੀ। ਬੀਬੀ ਜਗੀਰ ਕੌਰ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੇ ਪੁਨਰਗਠਨ ਲਈ ਕੰਮ ਕਰ ਰਹੇ ਹਨ ਅਤੇ ਜਿਸ ਦੇ ਚੱਲਦੇ ਉਨ੍ਹਾਂ ਨੇ ਨਾਰਾਜ਼ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ। 

ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅਕਾਲੀ ਦਲ ਬਾਦਲ ਤੋਂ ਨਾਰਾਜ਼ ਆਗੂਆਂ ਦੀ ਮੀਟਿੰਗ ਹੋਈ ਵਿਚ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਤਨ ਸਿੰਘ ਅਜਨਾਲਾ, ਜਗਮੀਤ ਸਿੰਘ ਬਰਾੜ, ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ, ਨਿਰਮਲ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸੁਖਵਿੰਦਰ ਸਿੰਘ ਔਲਖ, ਸਾਬਕਾ ਮੈਂਬਰ ਪੀ.ਪੀ.ਐਸ.ਸੀ ਸੁਖਵੰਤ ਸਿੰਘ ਸਰਾ ਅਤੇ ਮਨਜੀਤ ਸਿੰਘ ਦਸੂਹਾ ਆਦਿ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਰੇ ਆਗੂਆਂ ਨੇ ਆਪਣੇ ਵਿਚਾਰ ਰੱਖੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਮੌਜੂਦਾ ਲੀਡਰਸ਼ਿਪ ਦੀ ਕਾਰਗੁਜ਼ਾਰੀ ਬਾਰੇ ਵਿਚਾਰਾਂ ਕੀਤੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੇ ਪੁਰਾਣੇ ਸੰਪਰਦਾਇਕ ਰੂਪ ਵਿਚ ਮੁੜ ਜਥੇਬੰਦ ਕਰਨ ਲਈ ਯਤਨ ਜਾਰੀ ਰੱਖਣ ਲਈ ਠੋਸ ਪ੍ਰੋਗਰਾਮ ਉਲੀਕਣ ਅਤੇ ਯਤਨ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸਮੂਹ ਆਗੂਆਂ ਨੇ ਇਕਜੁੱਟ ਹੋ ਕੇ ਸਿੱਖ ਸੰਸਥਾਵਾਂ ਦਾ ਵਕਾਰ ਬਹਾਲ ਕਰਨ ਲਈ ਪੰਥ ਵਿਚਾਰਧਾਰਾਂ ਨੂੰ ਉਭਾਰਨ ’ਤੇ ਜ਼ੋਰ ਦਿੱਤਾ। ਇਸ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਾਦਲਾਂ ਵਲੋਂ ਕੀਤੇ ਜਾ ਰਹੇ ਪੰਥਕ ਨੁਕਸਾਨ ਨੂੰ ਰੋਕਣ ਲਈ ਇਕਜੁੱਟ ਹੋਇਆ ਜਾਵੇ। 

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...