November 30, 2023
Entertainment Punjab

ਇਕ ਵਾਰ ਫਿਰ ਲੋਕਾਂ ‘ਤੇ ਚੱਲਿਆ ਸਿੱਧੂ ਮੂਸੇਵਾਲੇ ਦਾ ਜਾਦੂ, ਨਵਾਂ ਗੀਤ ਹੋਇਆ ਰਿਲੀਜ਼

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੁਜ਼ਰਿਆ ਲਗਭਗ ਇੱਕ ਸਾਲ ਹੋ ਗਿਆ ਹੈ, ਪਰ ਜ਼ਖ਼ਮ ਅਜੇ ਵੀ ਤਾਜ਼ਾ ਨਜ਼ਰ ਆ ਰਿਹਾ ਹੈ। ਕਲਾਕਾਰ ਭਾਵੇਂ ਸਾਡੇ ਵਿਚਕਾਰ ਨਹੀਂ ਰਹੇ ਪਰ ਉਨ੍ਹਾਂ ਦਾ ਸੰਗੀਤ ਅੱਜ ਵੀ ਉਨ੍ਹਾਂ ਨੂੰ ਲੱਖਾਂ ਦਿਲਾਂ ‘ਚ ਜ਼ਿੰਦਾ ਰੱਖ ਰਿਹਾ ਹੈ। ਲੋਕ ਅਜੇ ਵੀ ਉਹਨਾਂ ਦੇ ਨਵੇਂ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ।  ਪਰ ਅੱਜ ਇਹ ਇੰਤਜ਼ਾਰ ਖਤਮ ਹੋ ਚੁੱਕਾ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘MERA NA’ ਅੱਜ ਰਿਲੀਜ਼ ਹੋ ਗਿਆ ਹੈ। ਗੀਤ ਨੇ ਰਿਲੀਜ਼ ਹੁੰਦਿਆਂ ਸਾਰ ਹੀ ਲੱਖਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇ ਸੀ। ਦਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਸੀ।

ਦਰਅਸਲ, ਮੂਸੇਵਾਲਾ ਦੀ ਟੀਮ ਅਤੇ ਉਹਨਾਂ ਦੇ ਮਾਤਾ-ਪਿਤਾ ਸਿੱਧੂ ਦੇ ਕੁਝ ਅਣ-ਰਿਲੀਜ਼ ਹੋਏ ਗੀਤਾਂ ਨੂੰ ਰਿਲੀਜ਼ ਕਰਕੇ ਉਸਦੇ ਸੰਗੀਤ ਨੂੰ ਜਿਉਂਦਾ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ।  ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਪੋਸਟ ਸਾਂਝੀ ਕੀਤੀ ਸੀ ਜਿਸ ਵਿਚ ਉਹਨਾਂ ਜਾਣਕਾਰੀ ਦਿੱਤੀ ਸੀ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X