ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਟਿਕਾਣਿਆਂ ’ਤੇ ਇਨਕਮ ਟੈਕਸ ਦੀ ਟੀਮ ਵਲੋਂ ਰੇਡ ਮਾਰੇ ਜਾਣ ਦੀ ਖ਼ਬਰ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਈ. ਟੀ. ਵਲੋਂ ਰਣਜੀਤ ਬਾਵਾ ਦੇ 4 ਟਿਕਾਣਿਆਂ ’ਤੇ ਰੇਡ ਮਾਰੀ ਗਈ ਹੈ, ਜਿਨ੍ਹਾਂ ’ਚ ਉਨ੍ਹਾਂ ਦਾ ਚੰਡੀਗੜ੍ਹ ਵਾਲਾ ਘਰ ਤੇ ਦਫ਼ਤਰ, ਬਟਾਲਾ ਦੇ ਪਿੰਡ ਵਡਾਲਾ ਗ੍ਰੰਥੀਆਂ ਦੇ ਘਰ ਤੇ ਪੀ. ਏ. ਡਿਪਟੀ ਵੋਹਰਾ ਦੇ ਬਟਾਲਾ ਵਾਲੇ ਘਰ ’ਤੇ ਰੇਡ ਮਾਰੀ ਗਈ ਹੈ। ਫਿਲਹਾਲ ਇਹ ਰੇਡ ਕਿਉਂ ਮਾਰੀ ਗਈ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਪਰ ਕਿਸਾਨੀ ਅੰਦੋਲਨ ’ਚ ਨਿਡਰ ਹੋਕੇ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਦੀ ਇਨਕਮ ਟੈਕਸ ਦੀ ਰੇਡ ਪੈਣੀ ਕਈ ਸਾਰੇ ਸਵਾਲ ਖੜ੍ਹੇ ਕਰਦੀ ਹੈ।