ਇਲਜ਼ਾਮਾਂ ‘ਚ ਬੁਰੀ ਫਸੀ ਬੀਜੇਪੀ, ਚੋਣਾਂ ਤੋਂ ਪਹਿਲਾਂ ‘ਆਪ’ ਦਾ ਸਿਆਸੀ ਪੱਤਾ, ਕੇਜਰੀਵਾਲ ਦੇ ਕਤਲ ਦੇ ਲਗਾਏ ਦੋਸ਼ !

ਦਿੱਲੀ ਵਿੱਚ ਨਗਰ ਨਿਗਮ ਅਤੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦਰਮਿਆਨ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਬੀਜੇਪੀ ਉੱਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿਸੋਦੀਆ ਨੇ ਟਵੀਟ ਕਰਕੇ ਕਿਹਾ- ‘ਭਾਜਪਾ MCD ਅਤੇ ਗੁਜਰਾਤ ਚੋਣਾਂ ‘ਚ ਹਾਰ ਦੇ ਡਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ। ਸਿਸੋਦੀਆ ਦਾ ਇਹ ਬਿਆਨ ਉਦੋਂ ਆਇਆ ਜਦੋਂ ਭਾਜਪਾ ਸੰਸਦ ਮਨੋਜ ਤਿਵਾਰੀ ਨੇ ‘ਆਪ’ ਅਤੇ ਕੇਜਰੀਵਾਲ ਬਾਰੇ ਟਵੀਟ ਕੀਤਾ। ਤਿਵਾੜੀ ਨੇ ਕਿਹਾ ਕਿ ‘ਆਪ’ ਵਰਕਰ ਅਤੇ ਜਨਤਾ ਕੇਜਰੀਵਾਲ ਤੋਂ ਨਾਰਾਜ਼ ਹੈ।

ਹੋਰ ਤਾਂ ਹੋਰ ਸ਼ੁੱਕਰਵਾਰ ਯਾਨੀ ਅੱਜ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਰਾਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਬਿਆਨ ਜਾਰੀ ਕਰਦੇ ਹੋਏ ਭਾਜਪਾ ’ਤੇ ਗੁਜਰਾਤ ਅਤੇ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ ‘ਚ ਹਾਰ ਦੇ ਡਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਸਿਸੋਦੀਆ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਇਸ ਮਾਮਲੇ ‘ਚ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕਰਨਗੇ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਦੋਸ਼ ਲਾਇਆ ਕਿ ਵੀਰਵਾਰ ਨੂੰ ਭਾਜਪਾ ਆਗੂ ਮਨੋਜ ਤਿਵਾੜੀ ਵੱਲੋਂ ਕੇਜਰੀਵਾਲ ਵਿਰੁੱਧ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਗਈ, ਉਹ ‘ਖੁੱਲ੍ਹੀ ਧਮਕੀ’ ਹੈ।

ਸਿਸੋਦੀਆ ਨੇ ਕਿਹਾ,”ਉਨ੍ਹਾਂ (ਮਨੋਜ ਤਿਵਾੜੀ) ਦੀ ਭਾਸ਼ਾ ਅਰਵਿੰਦ ਕੇਜਰੀਵਾਲ ਦੇ ਕਤਲ ਲਈ ਰਚੀ ਜਾ ਰਹੀ ਸਾਜਿਸ਼ ਵੱਲ ਇਸ਼ਾਰਾ ਕਰਦੀ ਹੈ। ਅਸੀਂ ਇਸ ਧਮਕ ਲਈ ਮਨੋਜ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਵੀ ਮੰਗ ਕਰਦੇ ਹਨ।” ਤਿਵਾੜੀ ਨੇ ਇਨ੍ਹਾਂ ਦੋਸ਼ਾਂ ਦੇ ਜਵਾਬ ‘ਚ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਇਸ ਦੋਸ਼ ਨੂੰ ਖਾਰਜ ਕੀਤਾ ਕਿ ਉਨ੍ਹਾਂ ਦੀ ਪਾਰਟੀ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚ ਰਹੀ ਹੈ। ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ਗੁਜਰਾਤ ਅਤੇ ਐੱਮ.ਸੀ.ਡੀ. ਚੋਣਾਂ ‘ਚ ਹਾਰ ਦੇ ਡਰ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਇਸ ‘ਚ ਸ਼ਾਮਲ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...