ਸੰਘਣੀ ਧੁੰਦ ਕਾਰਨ ਆਮ ਜਨਜੀਵਨ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ। ਇਸੇ ਦੇ ਚਲਦਿਆਂ ਹੁਣ ਆਉਣ ਵਾਲੇ 5 ਦਿਨਾਂ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਮੌਸਮ ਦੀ ਤਕੜੀ ਮਾਰ ਪੈਣ ਵਾਲੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਕਈ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ 25 ਤੋਂ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਪਹਿਲੇ ਦਿਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਛਾਈ ਰਹੇਗੀ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਵੀ ਇਹ ਦੇਖਣ ਨੂੰ ਮਿਲੇਗਾ।
ਸੰਘਣੀ ਧੁੰਦ ਬਿਜਲੀ ਬੰਦ ਹੋਣ ਦਾ ਕਾਰਨ ਵੀ ਬਣ ਸਕਦੀ ਹੈ। ਦਮੇ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। ਇਸ ਨਾਲ ਅੱਖਾਂ ਵਿੱਚ ਵੀ ਸਮੱਸਿਆ ਹੋ ਸਕਦੀ ਹੈ। ਮੌਸਮ ਵਿਭਾਗ ਨੇ ਧੁੰਦ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਫਰ ਕਰਦੇ ਸਮੇਂ ਜਹਾਜ਼ਾਂ, ਰੇਲਾਂ ਅਤੇ ਬੱਸਾਂ ਦੇ ਸਮੇਂ ਦਾ ਪਤਾ ਲਗਾ ਕੇ ਹੀ ਘਰੋਂ ਨਿਕਲੋ। ਗੱਡੀ ਚਲਾਉਂਦੇ ਸਮੇਂ ਫੋਗ ਲਾਈਟਾਂ ਦੀ ਵਰਤੋਂ ਕਰੋ। ਤੁਸੀਂ ਜਿੱਥੇ ਵੀ ਜਾਂਦੇ ਹੋ ਆਪਣੇ ਨਾਲ ਪਾਣੀ ਅਤੇ ਦਵਾਈਆਂ ਲੈ ਕੇ ਜਾਓ।
ਦੂਜੇ ਦਿਨ ਪੰਜਾਬ ਦੇ ਇਲਾਕਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਜਦੋਂ ਕਿ ਸੰਘਣੀ ਧੁੰਦ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ਨੂੰ ਕਵਰ ਕਰੇਗੀ। ਤੀਜੇ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਛਾਈ ਰਹੇਗੀ। ਚੌਥੇ ਅਤੇ ਪੰਜਵੇਂ ਦਿਨ ਵੀ ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਧੁੰਦ ਕਾਰਨ ਵਾਹਨ ਚਲਾਉਣਾ ਮੁਸ਼ਕਲ ਹੋਵੇਗਾ। ਯਾਤਰਾ ਦਾ ਸਮਾਂ ਵਧੇਗਾ ਅਤੇ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਦੀ ਸਮੱਸਿਆ ਹੋਵੇਗੀ। ਟਰੇਨਾਂ ਲੇਟ, ਡਾਇਵਰਟ ਅਤੇ ਰੱਦ ਵੀ ਹੋ ਸਕਦੀਆਂ ਹਨ। ਧੁੰਦ ਦਾ ਅਸਰ ਫਲਾਈਟ ‘ਤੇ ਵੀ ਪਵੇਗਾ। ਕਈ ਉਡਾਣਾਂ ਦੇਰੀ ਜਾਂ ਰੱਦ ਹੋਣਗੀਆਂ। ਇਸ ਤੋਂ ਇਲਾਵਾ ਇਸ ਦਾ ਅਸਰ ਕਿਸ਼ਤੀ ਸੇਵਾ ‘ਤੇ ਵੀ ਦੇਖਣ ਨੂੰ ਮਿਲੇਗਾ।