ਪੰਜਾਬ ਦੇ ਵਿਚ ਇੰਟਰਨੈੱਟ ਸੇਵਾਵਾਂ ਨੂੰ ਲੈਕੇ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਅਹਿਮ ਫੈਸਲਾ ਲਿਆ ਹੈ। ਅੱਜ ਯਾਨੀ ਕਿ ਮੰਗਲਵਾਰ ਦੁਪਹਿਰ 12 ਵਜੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ ਪਰ ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ‘ਤੇ ਅਜੇ ਵੀ ਪਾਬੰਦੀ ਰਹੇਗੀ। ਦਸ ਦਈਏ ਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਸਬ ਡਵੀਜ਼ਨ, ਮੋਹਾਲੀ, ਏਅਰਪੋਰਟ ਰੋਡ ‘ਤੇ 23 ਮਾਰਚ ਤੱਕ ਇੰਟਰਨੈੱਟ ਸੇਵਾਵਾਂ ਠੱਪ ਰਹਿਣਗੀਆਂ ਅਤੇ ਬਾਕੀ ਜ਼ਿਲ੍ਹਿਆਂ ਵਿਚ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।
ਇਥੇ ਦਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਪੰਜਾਬ ਦੇ ਵਿਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਉਸਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਇੰਟਰਨੈੱਟ 23 ਮਾਰਚ ਤੱਕ ਬੈਨ ਕਰ ਦਿੱਤਾ ਗਿਆ ਹੈ।