ਭਾਰਤ ਦੀ Flag Carrier Airline ਏਅਰ ਇੰਡੀਆ (Air India) ਵਿਵਾਦਾਂ ‘ਚ ਘਿਰ ਗਈ ਹੈ। ਦਰਅਸਲ, ਏਅਰ ਇੰਡੀਆ ਦੇ ਜਹਾਜ਼ ਵਿੱਚ ਇੱਕ ਯਾਤਰੀ ਨੇ ਆਪਣੇ ਖਾਣੇ ਵਿੱਚ ਕੰਕਰ ਮਿਲਣ ਦੀ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਏਅਰਲਾਈਨ ਨੇ ਕਿਹਾ ਹੈ ਕਿ ਉਸ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਤੇ ਕੈਟਰਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਇੱਕ ਮਹਿਲਾ ਯਾਤਰੀ ਨੇ ਟਵਿੱਟਰ ’ਤੇ ਕਿਹਾ ਕਿ ਉਸ ਨੂੰ ਜਹਾਜ਼ ਵਿੱਚ ਉਡਾਣ ਨੰਬਰ ਏਆਈ 215 ’ਤੇ ਭੋਜਨ ਦੌਰਾਨ ਇੱਕ ਪੱਥਰ ਮਿਲਿਆ ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਹ ਫਲਾਈਟ ਦਿੱਲੀ ਤੋਂ ਕਾਠਮੰਡੂ ਜਾ ਰਹੀ ਸੀ। ਇਸ ਤੋਂ ਬਾਅਦ ਏਅਰ ਇੰਡੀਆ ਦੇ ਬੁਲਾਰੇ ਨੇ ਮੰਗਲਵਾਰ ਨੂੰ ਬਿਆਨ ਵਿੱਚ ਕਿਹਾ, ‘‘ਏਅਰ ਇੰਡੀਆ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਜਿੱਥੇ ਇੱਕ ਯਾਤਰੀ ਨੂੰ ਏਆਈ 215 ’ਤੇ ਉਸ ਦੇ ਫਲਾਈਟ ਦੇ ਖਾਣੇ ਵਿੱਚ ਪੱਥਰ ਮਿਲਿਆ ਹੈ। ਸਾਨੂੰ ਇਸ ਘਟਨਾ ਲਈ ਦਿਲੀਂ ਅਫਸੋਸ ਹੈ ਅਤੇ ਯਾਤਰੀ ਤੋਂ ਮੁਆਫੀ ਮੰਗਦੇ ਹਾਂ।”