ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨਦੀਆਂ-ਨਾਲਿਆਂ ‘ਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਅੱਜ ਸਵੇਰੇ 2.60 ਲੱਖ ਕਿਊਸਿਕ ਪਾਣੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚੋਂ ਲੰਘਦੀ ਉੱਜ ਨਦੀ ‘ਚ ਛੱਡਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉੱਜ ਨਦੀ ਵਿੱਚ ਪਾਣੀ ਛੱਡਿਆ ਗਿਆ ਹੈ। ਉੱਜ ਅਤੇ ਰਾਵੀ ਨਦੀਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਦੀ ਤੋਂ ਦੂਰ ਰਹਿਣ ਅਤੇ ਉਹਨਾਂ ਨੇ ਲੋਕਾਂ ਨੂੰ ਆਪਣੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਲੈ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।