ਕਪੂਰਥਲਾ ਦੇ ਇਕ ਗੁਰਦੁਆਰਾ ਸਾਹਿਬ ਵਿਚ ਦੋ ਨਿਹੰਗ ਸਿੰਘ ਧਿਰਾਂ ਵਿਚਾਲੇ ਖੂਨੀ ਝੜਪ ਹੋਣ ਦੀ ਸੂਚਨਾ ਪ੍ਰਾਪਤ ਹੋਈ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ। ਲੜਾਈ ਦਾ ਕਾਰਨ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਤਲਵਾਰਾਂ ਚੱਲੀਆਂ ਹਨ। ਜਿਸ ਵਿੱਚ ਦੋਵਾਂ ਧਿਰਾਂ ਦੇ ਕਰੀਬ 3 ਤੋਂ 4 ਵਿਅਕਤੀ ਜ਼ਖਮੀ ਹੋ ਗਏ ਹਨ। ਉਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਦਸ ਦਈਏ ਕਿ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸਰਪ੍ਰਸਤੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੂੰ ਸੌਂਪੀ ਗਈ ਸੀ ਅਤੇ ਅੱਜ ਸਵੇਰੇ ਦੋ ਨਿਹੰਗ ਸਿੰਘਾਂ ਵੱਲੋਂ ਕਥਿਤ ਤੌਰ ‘ਤੇ ਇਕ ਦੂਜੇ ਨੂੰ ਚੰਗਾ ਮੰਦਾ ਬੋਲਣ ‘ਤੇ ਟਕਰਾ ਹੋ ਗਿਆ, ਜਿਸ ਵਿਚ ਦੋਵੇਂ ਨਿਹੰਗ ਸਿੰਘਾਂ ਸਮੇਤ 4 ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ।