ਬੀ.ਜੇ.ਪੀ. ਲੀਡਰ ਹਰਜੀਤ ਗਰੇਵਾਲ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਭਾਜਪਾ ਨੇਤਾ ਹਰਜੀਤ ਗਰੇਵਾਲ ਖਿਲਾਫ਼ ਰਾਜਪੁਰਾ ਪੁਲਿਸ ਵੱਲੋਂ FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਦਰਜ ਇਹ FIR ਇੱਕ ਪੱਤਰਕਾਰ ਨੂੰ ਧਮਕੀ ਦੇਣ ਦੇ ਦੋਸ਼ ‘ਚ ਕੀਤੀ ਗਈ ਹੈ।
ਇਸ ਸੰਬੰਧੀ ਪੱਤਰਕਾਰ ਸੰਦੀਪ ਚੌਧਰੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਬੀਜੇਪੀ ਆਗੂ ਹਰਜੀਤ ਗਰੇਵਾਲ ਦਾ ਉਸਨੂੰ ਫੋਨ ਆਇਆ ਅਤੇ ਗੇਰਵਾਲ ਨੇ ਉਸਨੂੰ ਫੋਨ ‘ਤੇ ਧਮਕੀਆਂ ਦਿੱਤੀਆਂ। ਉਹਨਾਂ ਇਹ ਵੀ ਕਿਹਾ ਵਿਧਾਇਕਾ ਨੀਨਾ ਮਿਤਲ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਅਤੇ ਉਸਨੂੰ ਗੰਦੀਆਂ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਪੱਤਰਕਾਰ ਨੇ ਦੋਸ਼ ਲਾਇਆ ਕਿ, ਉਹਨੂੰ ਹਰਜੀਤ ਗਰੇਵਾਲ ਤੋਂ ਖ਼ਤਰਾ ਹੈ।
ਹਾਲਾਂਕਿ, ਇਸ ਮਾਮਲੇ ਬਾਰੇ ਬੀਜੇਪੀ ਲੀਡਰ ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਨਾਲ ਉਹਨਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ, ਉਸ ਵੱਲੋਂ ਕਿਸੇ ਨੂੰ ਵੀ ਧਮਕੀਆਂ ਨਹੀਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਨਾਂਅ ਜਾਣਬੁੱਝ ਕੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।