ਕਾਂਗਰਸੀ ਆਗੂ ਨੂੰ ਵੱਡਾ ਲੱਗਿਆ ਝਟਕਾ, ਪੁਲਿਸ ਨੇ ਐਕਸ਼ਨ ਲੈ ਲੁੱਕ ਆਊਟ ਨੋਟਿਸ ਕੀਤਾ ਜਾਰੀ

ਕਾਂਗਰਸੀ ਆਗੂ ਹਰਦਿਆਲ ਕੰਬੋਜ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਦੇ ਸਬੰਧ ਵਿਚ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਲੁੱਕ ਆਊਟ ਨੋਟਿਸ ਪੰਜਾਬ ਪੁਲਿਸ ਨੇ ਜਾਰੀ ਕੀਤਾ ਹੈ। ਤੁਹਾਨੂੰ ਦਸ ਦਈਏ ਕਿ ਬੀਤੇ ਦਿਨ ਇਕ ਪੱਤਰਕਾਰ ਵਲੋਂ ਖ਼ੁਦਕੁਸ਼ੀ ਕੀਤੀ ਗਈ ਸੀ ਤਾਂ ਕਈ ਇਲਜ਼ਾਮ ਹਰਦਿਆਲ ਕੰਬੋਜ ਅਤੇ ਉਸਦੇ ਪੁੱਤਰ ’ਤੇ ਲਗਾਏ ਸਨ। ਇਸ ਮਾਮਲੇ ਦੇ ਵਿਚ ਪੁਲਿਸ ਵਲੋਂ ਲਗਾਤਾਰ ਹਰਦਿਆਲ ਕੰਬੋਜ ਦੀ ਗ੍ਰਿਫ਼ਤਾਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਤੇ ਹੁਣ ਇਸ ਮਾਮਲੇ ਦੇ ਵਿਚ ਪੁਲਿਸ ਨੂੰ ਖਦਸ਼ਾ ਹੈ ਕਿ ਕੰਬੋਜ ਵਿਦੇਸ਼ ਭੱਜਣ ਦੀ ਫਿਰਾਕ ਵਿਚ ਹਨ। ਜਿਸ ਦੇ ਚੱਲਦੇ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਇਹ ਨੋਟਿਸ ਭੇਜ ਦਿੱਤਾ ਹੈ। ਦਰਅਸਲ ਰਾਜਪੁਰਾ ਵਿਚ ਇਕ ਪੱਤਰਕਾਰ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ, ਖ਼ੁਦਕੁਸ਼ੀ ਨੋਟ ਵਿਚ ਪੱਤਰਕਾਰ ਨੇ ਸਾਬਕਾ ਵਿਧਾਇਕ ’ਤੇ ਵੱਡੇ ਦੋਸ਼ ਲਗਾਏ ਸਨ। ਪੱਤਰਕਾਰਾਂ ਨੇ ਨਾ ਸਿਰਫ ਸੁਸਾਈਡ ਨੋਟ ਲਿਖਿਆ ਸਗੋਂ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਸ ਨੇ ਕੰਬੋਜ ’ਤੇ ਤੰਗ ਪ੍ਰੇਸ਼ਾਨ ਕਰਨ ਦੀ ਗੱਲ ਆਖੀ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ।

ਇਸ ਘਟਨਾ ਤੋਂ ਬਾਅਦ ਹੀ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਫਰਾਰ ਚੱਲ ਰਹੇ ਸਨ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦਰਮਿਆਨ ਪੁਲਸ ਨੇ ਸ਼ੱਕ ਜ਼ਾਹਰ ਕੀਤਾ ਕਿ ਕੰਬੋਜ ਆਪਣੇ ਪੁੱਤਰ ਸਮੇਤ ਵਿਦੇਸ਼ ਭੱਜਣ ਦੀ ਫਿਰਾਕ ਵਿਚ ਹਨ, ਜਿਸ ਦੇ ਚੱਲਦੇ ਪੁਲਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...