‘ਮੋਦੀ ਟਿਪਣੀ’ ਮਾਮਲੇ ਵਿਚ 2 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸੀਨੀਅਰ ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਸਰਕਾਰੀ ਰਿਹਾਇਸ਼ ਖਾਲੀ ਕਰਨ ਤੋਂ ਬਾਅਦ ਹੁਣ ਰਾਹੁਲ ਗਾਂਧੀ 10 ਜਨਪਥ ਸਥਿਤ ਮਾਂ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਸ਼ਿਫਟ ਹੋਏ ਹਨ। ਦਸ ਦਈਏ ਕਿ ਰਾਹੁਲ ਗਾਂਧੀ ਦਿੱਲੀ ਵਿੱਚ 12 ਤੁਗਲਕ ਲੇਨ ਸਥਿਤ ਇੱਕ ਬੰਗਲੇ ਵਿੱਚ ਰਹਿ ਰਹੇ ਸਨ।
ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਟਿੱਪਣੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ 23 ਮਾਰਚ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ। ਇਸ ਤੋਂ ਤੁਰੰਤ ਬਾਅਦ ਰਾਹੁਲ ਗਾਂਧੀ ਨੂੰ ਦਿੱਲੀ ਵਿਖੇ 12 ਤੁਗਲਕ ਲੇਨ ਸਥਿਤ ਸਰਕਾਰੀ ਘਰ ਖਾਲੀ ਕਰਨ ਦੇ ਆਦੇਸ਼ ਜਾਰੀ ਹੋਏ ਸੀ ਅਤੇ ਉਹਨਾਂ ਨੂੰ ਇਹ ਘਰ ਖਾਲੀ ਕਰਨ ਲਈ 22 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਸੀ।