ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਸਮੇੰ ਵੱਡਾ ਝਟਕਾ ਲੱਗਿਆ ਜਦੋਂ ਉਹਨਾ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਕਾਂਗਰਸੀ ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕੇ ਇਸ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਾਂ ਤਾਂ ਮੇਰਾ ਵੈਰੀਫਾਈਡ ਟਵਿੱਟਰ ਅਕਾਊਂਟ ਕ੍ਰੈਸ਼ ਜਾਂ ਹੈਕ ਹੋ ਗਿਆ ਹੈ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ, ਜੇਕਰ ਮੇਰੇ ਹੈਂਡਲ ਤੋਂ ਕੋਈ ਗ਼ਲਤ ਟਵੀਟ ਹੁੰਦਾ ਹੈ ਤਾਂ ਕ੍ਰਿਪਾ ਕਰਕੇ ਹਾਲਾਤ ਨੂੰ ਸਮਝੋ।
ਜ਼ਿਕਰਗਯੋਗ ਹੈ ਕਿ ਵਿਧਾਇਕ ਖਹਿਰਾ ਸੋਸ਼ਲ ਮੀਡੀਆ ’ਤੇ ਬਹੁਤ ਸਰਗਰਮ ਰਹਿੰਦੇ ਹਨ। ਉਹ ਇਸ ਦੀ ਵਰਤੋਂ ਕਰਕੇ ਲੋਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਚੁੱਕਦੇ ਹਨ।