ਜਲੰਧਰ ਲੋਕ ਸਭਾ ਜ਼ਿਮਣੀ ਚੋਣ ਦੌਰਾਨ ਸਿਆਸੀ ਆਗੂਆਂ ਦੀ ਅਦਲਾ-ਬਦਲੀ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਲਗਭਗ ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਮੁੜ ਕਾਂਗਰਸ ਦੇ ਵਿਚ ਵਾਪਸੀ ਹੋ ਗਈ ਹੈ।
ਦਸ ਦਈਏ ਕਿ ਜਲੰਧਰ ਦੀ ਲੋਕ ਸਭਾ ਸੀਟ ’ਤੇ 10 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਜੋੜ-ਤੋੜ ਦੀ ਸਿਆਸਤ ਜ਼ੋਰਾਂ ’ਤੇ ਹੈ। 10 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਏ ਗਏ ਮਰਹੂਮ ਸਾਂਸਦ ਸੰਤੋਖ ਚੌਧਰੀ ਦੇ ਭਤੀਜੇ ਅਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪੰਜ ਦਿਨ ਬਾਅਦ ਹੀ ਕਾਂਗਰਸ ਵਿਚ ਵਾਪਸੀ ਕਰ ਲਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿਚ ਉਹਨਾਂ ਨੇ ਮੁੜ ਕਾਂਗਰਸ ਦਾ ਪੱਲਾ ਫੜਿਆ।