ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ ਲਗਾਤਾਰ ਕਾਰਵਾਈਆਂ ਕਰ ਰਿਹਾ ਹੈ। ਇਸ ਦੌਰਾਨ ਪਿਛਲੀ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਸਾਬਕਾ ਵਿਧਾਇਕ ਪੰਜਾਬ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆਏ ਹੋਏ ਹਨ। ਇਸ ਦੌਰਾਨ ਬੀਤੇ ਕੱਲ੍ਹ ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੇ ਵਿਚ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਰੇਡ ਮਾਰੀ ਸੀ। ਇਸ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ ਭਾਰਤੀ ਅਤੇ ਵਿਦੇਸ਼ੀ ਸ਼ਰਾਬ ਦੀਆਂ 73 ਬੋਤਲਾਂ ਬਰਾਮਦ ਹੋਈਆਂ ਸਨ।
ਮੀਡੀਆ ਰਿਪੋਰਟ ਅਨੁਸਾਰ ਕੁਲਦੀਪ ਵੈਦ ਅਤੇ ਉਨ੍ਹਾਂ ਦੇ ਬੇਟੇ ਦੇ ਕੋਲ ਐਲ-50 ਐਕਸਾਈਜ਼ ਲਾਇਸੰਸ ਹੈ। ਇਸਦੇ ਤਹਿਤ ਉਹ 24 ਬੋਤਲਾਂ ਆਪਣੇ ਘਰ ਰੱਖ ਸਕਦੇ ਹਨ ਪਰ ਉਨ੍ਹਾਂ ਦੇ ਘਰ ਤੋਂ ਤੈਅ ਗਿਣਤੀ ਤੋਂ ਜਿਆਦਾ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ। ਇਸ ਦੇ ਨਾਲ ਵਿਜ਼ੀਲੈਂਸ ਟੀਮ ਨੇ ਵੈਦ ਦੇ ਘਰ ਤੋਂ ਨਗਦੀ ਅਤੇ ਗੋਲਡ ਵੀ ਬਰਾਮਦ ਕੀਤਾ।