ਇਸ ਵੇਲੇ ਦੀ ਦੁਖਦ ਭਰੀ ਖ਼ਬਰ ਭਾਰਤ ਜੋੜੋ ਯਾਤਰਾ ਤੋਂ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭੰਗਵਤ ਮਾਨ ਨੇ ਚੌਧਰੀ ਸੰਤੋਖ ਦੀ ਮੌਤ ਉੱਤੇ ਟਵੀਟ ਕਰ ਕੇ ਦੁੱਖ ਪ੍ਰਗਟਾਇਆ ਹੈ। ਉਹਨਾਂ ਨੇ ਟਵੀਟ ਉੱਤੇ ਲਿਖਿਆ, ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ…ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ..ਵਾਹਿਗੁਰੂ। ਮੁੱਖ ਮੰਤਰੀ ਮਾਨ ਨੇ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
ਦੱਸਣਯੋਗ ਹੈ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਪੁਸ਼ਟੀ ਕਾਂਗਰਸੀ ਆਗੂਆਂ ਵੱਲੋਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਨਾਲ ਚੱਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਯਾਤਰਾ ਨੂੰ ਤੁਰੰਤ ਰੋਕ ਦਿੱਤਾ ਗਿਆ।