December 3, 2023
Politics Punjab

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿੱਚ… ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਮਾਨ ਨੇ ਖੋਲ੍ਹੇ ਪੁਰਾਣੇ ਭੇਤ

10 ਮਈ ਨੂੰ ਹੋਣ ਨਾ ਰਹੀ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸਿਆਸੀ ਪਾਰਟੀਆਂ ਦਾ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ। ਇਸ ਦੌਰਾਨ ਲੀਡਰਾਂ ਵਲੋਂ ਲੋਕਾਂ ਨੂੰ ਭਰਮਾਉਣ ਲਈ ਵਿਰੋਧੀਆਂ ਪਾਰਟੀਆਂ ਦੀਆਂ ਕਮੀਆਂ ਗਿਣਵਾਈਆਂ ਜਾਂਦੀਆਂ। ਅੱਜ ਮੁੱਖ ਮੰਤਰੀ ਮਾਨ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ। ਜਿਥੇ ਉਹਨਾਂ ਵਲੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਵਿਰੋਧੀਆਂ ‘ਤੇ ਤੰਜ ਕੱਸਦੇ ਹੋਏ ਦੋਸ਼ ਲਾਇਆ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿੱਚ ਪਰਿਵਾਰਵਾਦ ਹਾਵੀ ਰਿਹਾ ਹੈ। ਜੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੁਝ ਗਲਤ ਹੋਇਆ ਤਾਂ ਲੋਕ ਉਨ੍ਹਾਂ ਤੋਂ ਜਵਾਬ ਮੰਗ ਸਕਦੇ ਹਨ। ਜੇ ਲੋਕ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਸੰਸਦ ’ਚ ਭੇਜਦੇ ਹਨ ਤਾਂ ਉਸ ਸਥਿਤੀ ’ਚ ਰਿੰਕੂ ਲੋਕਾਂ ਦੀ ਆਵਾਜ਼ ਬਣ ਕੇ ਉਭਰਣਗੇ।

ਮਾਨ ਨੇ ਕਿਹਾ ਕਿ ਇਸ ਵਾਰ ਦੋਆਬੇ ਦੇ ਲੋਕ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਨੌਜਵਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਨੂੰ ਵੋਟਾਂ ਪਾਉਂਦੇ ਆ ਰਹੇ ਹਨ ਪਰ ਕਾਂਗਰਸ ਨੇ ਕਿਸੇ ਲਈ ਕੁਝ ਨਹੀਂ ਕੀਤਾ। ਕਾਂਗਰਸ ਨੇ ਦੋਆਬੇ ਦੇ ਵੋਟਰਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ। ਨਾ ਤਾਂ ਪਾਰਲੀਮੈਂਟ ਵਿੱਚ ਕੋਈ ਆਵਾਜ਼ ਉਠਾਈ ਅਤੇ ਨਾ ਹੀ ਉਨ੍ਹਾਂ ਦੇ ਹਿੱਤਾਂ ਲਈ ਕੋਈ ਹੋਰ ਲੋਕ ਭਲਾਈ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਸਮੇਂ ਲੋਕਾਂ ਨੂੰ ਕਹਿੰਦੇ ਹਨ ਕਿ ਜੇ ਉਨ੍ਹਾਂ ਨੂੰ ਉਨ੍ਹਾਂ ਦਾ ਕੰਮ ਪਸੰਦ ਹੈ ਤਾਂ ਉਨ੍ਹਾਂ ਨੂੰ ਵੋਟ ਦਿਓ, ਨਹੀਂ ਤਾਂ ਨਾ ਦਿਓ। ਇੰਨੀ ਵੱਡੀ ਗੱਲ ਕਹਿਣ ਲਈ ਦਿਲ ਵੱਡਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀ. ਐੱਮ. ਦੀ ਕੁਰਸੀ ’ਤੇ ਬੈਠ ਕੇ ਵੱਡੇ-ਵੱਡੇ ਲੋਕਾਂ ਦੇ ਮਨ ਭਟਕਦੇ ਹਨ ਪਰ ਉਹ ਸੱਤਾ ਨੂੰ ਆਪਣੇ ’ਤੇ ਹਾਵੀ ਨਹੀਂ ਹੋਣ ਦੇਣਗੇ।

ਇਸਤੋਂ ਇਲਾਵਾ ਸੀ.ਐਮ. ਨੇ ਇਹ ਵੀ ਚੇਤਾਵਨੀ ਜਾਰੀ ਕੀਤੀ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਸਰਕਾਰ ਜ਼ਬਤ ਕਰੇਗੀ ਅਤੇ ਉਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਮਾਪ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਿੰਨੀਆਂ ਜਾਇਦਾਦਾਂ ਬਣਾਈਆਂ ਹਨ। ਜਾਇਦਾਦਾਂ ਦੀ ਵਿਕਰੀ ਤੋਂ ਮਿਲਣ ਵਾਲਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਇੰਨਾ ਭ੍ਰਿਸ਼ਟਾਚਾਰ ਹੋਇਆ ਕਿ ਇਸ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X