ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੀਨੀਅਰ ਕਾਂਗਰਸੀ ਲੀਡਰ ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਸੀਨੀਅਰ ਕਾਂਗਰਸੀ ਲੀਡਰ ਰਵਨੀਤ ਬਿੱਟੂ ਨੂੰ ਵਟਸਐੱਪ ’ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਬਿੱਟੂ ਨੂੰ ਧਮਕੀ ਦਿੱਤੀ ਗਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਹਾਲਾਂਕਿ, ਉਹਨਾਂ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਜਾਂਦੀ ਹੈ, ਪਰ ਇਸ ਦੇ ਬਾਵਜੂਦ ਧਮਕੀਆਂ ਮਿਲਣ ਦਾ ਸਿਲਸਿਲਾਂ ਖ਼ਤਮ ਨਹੀਂ ਹੋ ਰਿਹਾ ਹੈ। ਇਕ ਵਾਰ ਫੇਰ ਉਹਨਾਂ ਨੂੰ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ।