ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਇਸ ਦੌਰਾਨ ਉਹਨਾਂ ਵਲੋਂ ਬਾਰ ਮੈਮੋਰੀਅਲ ‘ਚ ਰੱਖੇ ਪ੍ਰੋਗਰਾਮ ਤਹਿਤ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਕਾਰਗਿਲ ਵਿਜੈ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜੀਆਂ ਦੇ ਪਰਿਵਾਰਾਂ ਲਈ ਆਰਥਿਕ ਸਹਾਇਤਾ ਦੇ ਵੱਡੇ ਐਲਾਨ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਹਾਦਸਿਆਂ ‘ਚ ਸ਼ਹੀਦ ਹੋਣ ਵਾਲੇ ਫੌਜੀਆਂ ਪਰਿਵਾਰਾਂ ਨੂੰ 25-25 ਲੱਖ ਰੁਪਏ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ 76 ਤੋਂ 100 ਪ੍ਰਤੀਸ਼ਤ ਜ਼ਖ਼ਮੀ ਜਵਾਨਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 20 ਲੱਖ ਤੋਂ ਵਧਾ ਕੇ 40 ਲੱਖ ਰੁਪਏ, 51 ਤੋਂ 75 ਫੀਸਦੀ ਜ਼ਖ਼ਮੀ ਜਵਾਨਾਂ ਲਈ ਸਹਾਇਤਾ ਰਾਸ਼ੀ 10 ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਤੋਂ 50 ਫੀਸਦੀ ਜ਼ਖ਼ਮੀ ਫ਼ੌਜੀਆਂ ਲਈ ਸਹਾਇਤਾ ਰਾਸ਼ੀ 5 ਤੋਂ ਵਧਾ ਕੇ 10 ਲੱਖ ਰੁਪਏ ਕੀਤੀ ਕੀਤੀ ਗਈ ਹੈ। ਨਾਲ ਹੀ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਪਹਿਲੇ ਤੇ ਦੂਜੇ ਵਿਸ਼ਵ ਜੰਗ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਪੈਨਸ਼ਨ 6 ਹਜ਼ਾਰ ਤੋਂ ਵਧਾਕੇ 10 ਹਜ਼ਾਰ ਰੁਪਏ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਥੇ ਦਸ ਦਈਏ ਕਿ ਅੱਜ ਪੂਰਾ ਦੇਸ਼ ਕਾਰਗਿਲ ਵਿਜੈ ਦਿਵਸ ਮੌਕੇ ਜੰਗ ‘ਚ ਸ਼ਹੀਦ ਹੋਏ ਫੌਜੀਆਂ ਨੂੰ ਯਾਦ ਕਰ ਰਿਹਾ ਹੈ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਜਾ ਰਹੇ ਹੈ।