December 3, 2023
Politics Punjab

ਕਿਸਾਨਾਂ ਦੇ ਹੱਕ ‘ਚ ਸੀ.ਐਮ. ਪੰਜਾਬ ਭਗਵੰਤ ਮਾਨ ਦਾ ਐਲਾਨ, ਨਾਲੇ ਖ਼ੁਸ਼ ਕਰਤੇ ਮਜ਼ਦੂਰ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਭਾਰੀ ਬਾਰਸ਼ ਤੇ ਗੜੇਮਾਰੀ ਹੋਈ । ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ।  ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਵੇਰਵਾ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਜੇਕਰ ਫਸਲ ’ਚ ਨੁਕਸਾਨ 75 ਫੀਸਦ ਤੋਂ ਜ਼ਿਆਦਾ ਹੁੰਦਾ ਹੈ ਤਾਂ ਸਰਕਾਰ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਪਰ ਜੇਕਰ ਫਸਲ ਦਾ ਨੁਕਸਾਨ 33 ਤੋਂ 75 ਫੀਸਦ ਤੱਕ ਦਾ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।

ਸੀਐਮ ਮਾਨ ਨੇ ਕਿਹਾ ਕਿ ਕੁਦਰਤ ਦੀ ਮਾਰ ਸਮੇਂ ਸਰਕਾਰ ਕਿਸਾਨਾਂ ਨੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੌਸਲਾ ਰੱਖਣ ਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਨੁਕਸਾਨੇ ਗਏ ਹਲਕਿਆਂ ਦਾ ਦੌਰਾ ਕੀਤਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਆਵਜ਼ਾ ਦੇਣ ਦਾ ਸਿਰਫ਼ ਐਲਾਨ ਕਰਦੀਆਂ ਸੀ ਪਰ ਕਿਸਾਨਾਂ ਨਾਲ਼ ਮੁਆਵਜ਼ੇ ਦੇ ਨਾਮ ‘ਤੇ ਮਜ਼ਾਕ ਕੀਤਾ ਜਾਂਦਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X