ਕਿਸਾਨਾਂ ਲਈ ਖ਼ੁਸ਼ਖ਼ਬਰੀ: ਗੰਨੇ ਦਾ ਸਮਰਥਨ ਮੁੱਲ ਵਧਾਉਣ ਦਾ ਕੇਂਦਰੀ ਕੈਬਨਿਟ ਨੇ ਕੀਤਾ ਫੈਸਲਾ

ਅੱਜ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਦਿੱਲੀ ਵਿਖੇ ਹੋਈ। ਇਸ ਦੌਰਾਨ ਕਈ ਅਹਿਮ ਫੈਸਲਿਆ ‘ਤੇ ਮੋਹਰ ਲਗਾਈ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਨੇ 2023-24 ਦੇ ਸੀਜ਼ਨ ਲਈ ਗੰਨੇ ਦੀ ਉਚਿਤ ਅਤੇ ਲਾਹੇਵੰਦ ਕੀਮਤ 315 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਮੰਤਰੀ ਮੰਡਲ ਨੇ ਕਿਸਾਨਾਂ ਦੇ ਹਿੱਤ ਵਿੱਚ ਮਿੱਟੀ ਦੀ ਉਤਪਾਦਕਤਾ ਵਧਾਉਣ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਯੋਜਨਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ। ਯੂਰੀਆ ਸਬਸਿਡੀ ਸਕੀਮ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ਦੇ ਲਈ ਅਗਲੇ ਤਿੰਨ ਸਾਲਾਂ ਵਿੱਚ 3,68,676 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੂੜੇ ਤੋਂ ਵੈਲਥ ਪੈਦਾ ਕਰਨ ਲਈ ਮਾਰਕੀਟ ਵਿਕਾਸ ਸਹਾਇਤਾ ਲਈ 1451 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਪਰਾਲੀ ਅਤੇ ਗੋਹੇ ਦੇ ਪੌਦਿਆਂ ਤੋਂ ਓਰਗੈਨਿਕ ਖਾਦ ਬਣਾ ਕੇ ਮਿੱਟੀ ਦੀ ਗੁਣਵੱਤਾ ਵਿੱਚ ਵਾਧਾ ਕੀਤਾ ਜਾਵੇਗਾ। ਸਲਫਰ ਕੋਟਿਡ ਯੂਰੀਆ ਸ਼ੁਰੂ ਹੋ ਜਾਵੇਗਾ। ਇਸ ਨਾਲ ਜ਼ਮੀਨ ਵਿੱਚ ਸਲਫਰ ਦੀ ਘਾਟ ਦੂਰ ਹੋ ਜਾਵੇਗੀ ਅਤੇ ਕਿਸਾਨਾਂ ਦੇ ਖਰਚੇ ਵੀ ਬਚਣਗੇ।

ਉਨ੍ਹਾਂ ਦੱਸਿਆ ਕਿ ਇਸਦੇ ਨਾਲ ਸਰਕਾਰ ਨੇ ਗੰਨੇ ਦੀ ਐੱਫ.ਆਰ.ਪੀ. ਵੀ ਵਧਾ ਦਿੱਤੀ ਹੈ। ਇਸ ਵਿੱਚ 315 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਹ ਹੁਣ ਤੱਕ ਦਾ ਸਭ ਤੋਂ ਵੱਧ ਐਫਆਰਪੀ ਵਾਧਾ ਹੈ। ਇਸ ਨਾਲ 5 ਕਰੋੜ ਗੰਨਾ ਕਿਸਾਨਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਗੰਨਾ ਮਿਲਾਂ ਵਿੱਚ ਕੰਮ ਕਰ ਰਹੇ 5 ਲੱਖ ਮਜ਼ਦੂਰਾਂ ਅਤੇ ਸਬੰਧਤ ਗਤੀਵਿਧੀਆਂ ਨੂੰ ਵੀ ਲਾਭ ਮਿਲੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...