ਲੰਘੀ 25 ਮਈ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ Z+ ਸਕਿਓਰਿਟੀ ਦੇਣ ਦਾ ਫੈਸਲਾ ਲਿਆ ਸੀ ਪਰ ਤਕਰੀਬਨ 7 ਦਿਨਾਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਇਹ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਅਤੇ ਕਿਹਾ ਕਿ ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਇਸਦੇ ਨਾਲ ਹੀ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਸੀ.ਐਮ. ਸਕਿਓਰਿਟੀ ਦੀ ਸਪੈਸ਼ਲ ਟੀਮ ਕਾਫੀ ਹੈ, ਇਸ ਲਈ ਉਹਨਾਂ ਨੂੰ ਕੇਂਦਰ ਦੀ Z+ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ। ਸੀਐਮ ਸੁਰੱਖਿਆ ਟੀਮ ਨੇ ਤਰਕ ਦਿੱਤਾ ਹੈ ਕਿ ਪੰਜਾਬ ਤੇ ਦਿੱਲੀ ਵਿੱਚ ਦੋ ਸੁਰੱਖਿਆ ਘੇਰਿਆਂ ਕਾਰਨ ਦੋ ਕਮਾਂਡਾਂ ਦੀ ਸਮੱਸਿਆ ਹੋਵੇਗੀ। ਦੋ ਕਮਾਂਡਾਂ ਹੋਣ ਕਾਰਨ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਨੁਕਸਾਨ ਹੋ ਸਕਦਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਕੇਂਦਰ ਨੇ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ।