ਇਸ ਵੇਲੇ ਦੀ ਵੱਡੀ ਤੇ ਅਹਿਮ ਖ਼ਬਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਦੀ ਇਸ ਕਾਰਵਾਈ ’ਤੇ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਪ੍ਰਸ਼ੰਸਕਾਂ ਦਾ ਕੀ ਐਕਸ਼ਨ ਆਉਂਦਾ ਹੈ ਇਸ ਤਾਂ ਆਉਣ ਵਾਲਾ ਸਮਾਂ ਦੱਸੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਸੀ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਜਿਹੜਾ ਕੰਮ ਮੈਂ ਸ਼ੁਰੂ ਕੀਤਾ ਹੈ ਉਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆਉਣਗੀਆਂ ਜਿੰਨ੍ਹਾਂ ਦਾ ਸਾਹਮਣਾ ਕਰਨ ਲਈ ਮੈਂ ਬਿਲਕੁਲ ਤਿਆਰ ਹਾਂ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ ਜੋ ਕਿ ਕਾਫੀ ਸਮੇਂ ਤੱਕ ਇਹ ਬਾਅਦ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ ਪਰ ਇੰਸਟਾਗ੍ਰਾਮ ਅਕਾਊਂਟ ਬੈਨ ਹੋਣ ਤੋਂ ਬਾਅਦ ਹਾਲੇ ਤੱਕ ਅੰਮ੍ਰਿਤਪਾਲ ਸਿੰਘ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।