ਕੇਜਰੀਵਾਲ ਦੇ ਸਮਰਥਨ ‘ਚ ਆਏ ਨਵਜੋਤ ਸਿੱਧੂ: ਦਿੱਲੀ ਆਰਡੀਨੈਂਸ ‘ਤੇ ਕਾਂਗਰਸ ਦੇ ਸਟੈਂਡ ‘ਤੇ ਸਹਿਮਤ

ਪੰਜਾਬ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀਆਂ ਗੱਲਾਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਆਰਡੀਨੈਂਸ ਦੇ ਮੁੱਦੇ ‘ਤੇ ‘ਆਪ’ ਅਤੇ ਅਰਵਿੰਦ ਕੇਜਰੀਵਾਲ ਦਾ ਸਮਰਥਨ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਆਰਡੀਨੈਂਸ ‘ਤੇ ਕਾਂਗਰਸ ਦੇ ਸਟੈਂਡ ਨੂੰ ਲੈ ਕੇ ਆਪਣੀ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਜਪਾਲ ਅਤੇ ਲੈਫਟੀਨੈਂਟ ਗਵਰਨਰ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਕਠਪੁਤਲੀ ਨਹੀਂ ਬਣਾ ਸਕਦੇ।

ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਲੀ ਆਰਡੀਨੈਂਸ ‘ਤੇ ਆਪਣੀ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਅਤੇ ਲੈਫਟੀਨੈਂਟ ਗਵਰਨਰ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਕਠਪੁਤਲੀ ਨਹੀਂ ਬਣਾ ਸਕਦੇ। ਦੋਵੇਂ ਇਸ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਗੁਲਾਮ ਨਹੀਂ ਬਣਾ ਸਕਦੇ। ਸਿੱਧੂ ਨੇ ਕਿਹਾ ਕਿ ਐਲ.ਜੀ. ਕਿਸੇ ਵੀ ਚੁਣੀ ਹੋਈ ਸਰਕਾਰ ਨੂੰ ਨਿਰਦੇਸ਼ ਨਹੀਂ ਦੇ ਸਕਦੇ। ਉਨ੍ਹਾਂ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਵਿਰੋਧ ‘ਚ ਕਿਹਾ ਕਿ ਜੇਕਰ ਇਹ ਸਰਕਾਰ ਰਹੀ ਤਾਂ ਦੇਸ਼ ਦੀ ਹੋਂਦ ਨਹੀਂ ਰਹੇਗੀ, ਦੇਸ਼ ਦਾ ਲੋਕਤੰਤਰ ਵੀ ਨਹੀਂ ਰਹੇਗਾ।

ਦਸ ਦਈਏ ਕਿ ਪੰਜਾਬ ਕਾਂਗਰਸ ਮੁਤਾਬਕ ਉਹ ਆਮ ਆਦਮੀ ਪਾਰਟੀ ਨਾਲ ਜਾਣ ਦੇ ਸਖ਼ਤ ਖਿਲਾਫ ਹਨ। ਪਰ ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਰਾਏ ਦੇ ਉਲਟ ਦਿੱਲੀ ਆਰਡੀਨੈਂਸ ‘ਤੇ ‘ਆਪ’ ਦਾ ਸਮਰਥਨ ਕੀਤਾ ਹੈ।

ਦਰਅਸਲ, ਦਿੱਲੀ ਸਰਕਾਰ ਦੀਆਂ ਸ਼ਕਤੀਆਂ ਨੂੰ ਲੈ ਕੇ ਉਪ ਰਾਜਪਾਲ (ਐਲਜੀ) ਅਤੇ ‘ਆਪ’ ਸਰਕਾਰ ਵਿਚਾਲੇ ਟਕਰਾਅ ਜਾਰੀ ਹੈ। ‘ਆਪ’ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦਾ ਸਖ਼ਤ ਵਿਰੋਧ ਕਰ ਰਹੀ ਹੈ ਅਤੇ ਇਸ ਮੁੱਦੇ ‘ਤੇ ਵੱਖ-ਵੱਖ ਵਿਰੋਧੀ ਪਾਰਟੀਆਂ ਦਾ ਸਮਰਥਨ ਲੈ ਰਹੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...