ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਜੌਹਲ ਉਰਫ “ਜੋ ਜੋ” ਵਲੋਂ ਸਾਲ 2021 ਵਿਚ ਬਠਿੰਡਾ ਦੇ ਜੂਡੀਸੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਆਪਣੇ ਵਕੀਲ ਸੰਜੇ ਗੋਇਲ ਦੇ ਰਾਹੀਂ ਧਾਰਾ 500 ਆਈਪੀਸੀ ਤਹਿਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਿਸ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ ਅਰਵਿੰਦ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਬੈਠਣ ਕਾਰਨ ਪਹੁੰਚੇ ਸਨ ਇਸ ਸਮੇਂ ਉਨ੍ਹਾਂ ਵੱਲੋਂ ਜੋ ਜੋ ਟੈਕਸ ਦਾ ਜ਼ਿਕਰ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਸੀ ਕਿ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।
ਦਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 29 ਅਕਤੂਬਰ 2021 ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ‘ਜੋਜੋ ਟੈਕਸ’ ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ।