ਕੋਟਕਪੂਰਾ ਗੋਲ਼ੀਕਾਂਡ ਮਾਮਲਾ: ਅਦਾਲਤ ਦਾ ਫੈਸਲਾ, ਬਾਦਲਾਂ ਨੂੰ ਝਟਕਾ

ਕੋਟਕਪੂਰਾ ਗੋਲੀਕਾਂਡ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫਰੀਦਕੋਟ ਅਦਾਲਤ ਵਿੱਚ ਬਹਿਸ ਮੁਕੰਮਲ ਹੋ ਗਈ ਹੈ। ਇਸ ਦੌਰਾਨ ਅਦਾਲਤ ਨੇ ਬਾਦਲਾਂ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਇਸ ਸਬੰਧੀ 15 ਮਾਰਚ ਯਾਨੀ ਕਿ ਕੱਲ੍ਹ ਨੂੰ ਅਗਾਊਂ ਜ਼ਮਾਨਤ ‘ਤੇ ਫੈਸਲਾ ਸੁਣਾਇਆ ਜਾਏਗਾ।

ਇਸ ਤੋਂ ਇਲਾਵਾ ਕੋਟਕਪੂਰਾ ਗੋਲੀਕਾਂਡ ਵਿੱਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧਦੀਆਂ ਉਸ ਸਮੇਂ ਨਜ਼ਰ ਆਈਆਂ ਜਦੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਨੇ ਸੁਖਬੀਰ ਬਾਦਲ ਵੱਲੋਂ ਚਲਾਨ ਦੀਆਂ ਨਕਲਾਂ ਲੈਣ ਲਈ ਦਿੱਤੀ ਅਰਜ਼ੀ ਰੱਦ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਦਿੱਤੀ ਗਈ ਸੀ। ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।  ਸੁਖਬੀਰ ਬਾਦਲ ਨੇ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕਰ ਕੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਉਹ ਇਸ ਕੇਸ ਵਿੱਚ ਜ਼ਮਾਨਤ ਲੈਣ ਲਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦੇ ਚੁੱਕੇ ਹਨ ਜਿਸ ਵਿੱਚ ਬਹਿਸ ਲਈ ਉਨ੍ਹਾਂ ਨੂੰ ਚਲਾਨ ਦੀਆਂ ਨਕਲਾਂ ਦੀ ਜ਼ਰੂਰਤ ਹੈ।

ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਕਾਨੂੰਨ ਮੁਤਾਬਕ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਹੀ ਚਲਾਨ ਦੀਆਂ ਨਕਲਾਂ ਹਾਸਲ ਕਰ ਸਕਦਾ ਹੈ। ਅਦਾਲਤ ਨੇ ਸੁਖਬੀਰ ਬਾਦਲ ਨੂੰ ਇਸ ਵੇਲੇ ਚਲਾਨ ਦੀਆਂ ਨਕਲਾਂ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...