2015 ‘ਚ ਬੇਅਦਬੀ ਵਾਪਰਣ ਤੋਂ ਬਾਅਦ ਜੋ ਗੋਲੀਕਾਂਡ ਵਾਪਰਿਆ ਸੀ ਉਸਦੀ ਜਾਂਚ ਲਗਾਤਾਰ ਕੀਤੀ ਜਾ ਰਹੀ ਹੈ। ਇਸੇ ਸਦਕਾ ਹੁਣ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਅਦਾਲਤ ਦੇ ਵਿਚ 2400 ਤੋਂ ਵੱਧ ਪੰਨਿਆਂ (ਦੋ ਹਜ਼ਾਰ ਚਾਰ ਸੌ ਪੰਨਿਆਂ) ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ SIT ਵੱਲੋਂ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ।
ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮ ਰਾਜ ਸਿੰਘ ਉਮਰਾਨਗਲ , ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਸੁਖਮੰਦਰ ਮਾਨ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਫਰੀਦਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ 7000 ਪੰਨਿਆ ਦੀ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ: ਬਾਦਲ ਤੋਂ ਇਲਾਵਾ ਕਈ ਉੱਚ ਪੁਲਿਸ ਅਧਿਕਾਰੀਆਂ ਦੇ ਨਾਂ ਸਾਹਮਣੇ ਆਏ ਸਨ।