ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਿਹਤ ਵਿਭਾਗ ਦੇ ਨਾਲ-ਨਾਲ ਕੇਂਦਰ ਅਤੇ ਸੂਬਾ ਸਰਕਾਰਾਂ ਵੀ ਚਿੰਤਤ ਵਿਖਾਈ ਦੇ ਰਹੀਆਂ ਹਨ। ਇਸੇ ਦੇ ਚਲਦਿਆਂ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਰ.ਟੀ.ਪੀ.ਸੀ.ਆਰ ਟੈਸਟਿੰਗ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਜਦਕਿ ਸਾਰੇ ਵਿਭਾਗ ਦੀਆਂ ਸਾਰੀਆਂ ਮੀਟਿੰਗਾਂ ‘ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਸਾਰਿਆਂ ਦੀ ਓ.ਪੀ.ਡੀ. ‘ਚ ਆਉਣ ਵਾਲੇ ਮਰੀਜ਼ਾਂ ਦੇ ਰੈਪਿਡ ਟੈਸਟ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪੱਧਰ ‘ਤੇ ਵੀ ਦੋ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ ਜਿਸ ‘ਚ ਅਧਿਕਾਰੀਆਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਥੇ ਦਸ ਦਈਏ ਕਿ ਚੀਨ ਤੋਂ ਬਾਅਦ ਹੁਣ ਭਾਰਤ ਵਿਚ ਕੋਰੋਨਾ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਮਹਾਂਮਾਰੀ ਮੁੜ ਤੋਂ ਬੇਕਾਬੂ ਨਾ ਹੋਵੇ ਇਸ ਲਈ ਸਰਕਾਰ ਅਤੇ ਸਿਹਤ ਵਿਭਾਗ ਹੁਣ ਮਾਸਕ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਹੈ। ਹੋਰ ਤਾਂ ਹੋਰ ਲੋਕਾਂ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੋਰੋਨਾ ਮਹਾਂਮਾਰੀ ਤੋਂ ਬਚੇ ਰਹਿਣ।