ਕੇਂਦਰ ਖਿਲਾਫ਼ ਸਮਰਥਨ ਜੁਟਾਉਣ ਦੀ ਮੁਹਿੰਮ ਤਹਿਤ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਵਿਰੋਧੀ ਧਿਰਾਂ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਐਤਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਅਰਵਿੰਦ ਕੇਜਰੀਵਾਲ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲੇ। ਇਸ ਦੌਰਾਨ ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਹੋਰ ਸੀਨੀਅਰ ਨੇਤਾ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੇਜਰੀਵਾਲ ਨੇ ਦੋਸ਼ ਲਗਾਏ ਕਿ ਕੇਂਦਰ ਨੇ ਗਲਤ ਆਰਡੀਨੈਂਸ ਲਿਆਂਦਾ ਹੈ ਅਤੇ ਗੈਰ-ਬੀਜੇਪੀ ਸ਼ਾਸਿਤ ਸੂਬਿਆਂ ਨੂੰ ਕੇਂਦਰ ਸਰਕਾਰ ਤੰਗ ਕਰ ਰਹੀ ਹੈ।
ਇਥੇ ਇਹ ਵੀ ਦਸਣਾ ਬਣਦਾ ਹੈ ਕਿ ਮਮਤਾ ਬੈਨਰਜੀ ਨਾਲ ਮੁਲਾਕਾਤ ਤੋਂ ਬਾਅਦ ਸੀਐਮ ਕੇਜਰੀਵਾਲ 24 ਮਈ ਨੂੰ ਮੁੰਬਈ ‘ਚ ਊਧਵ ਠਾਕਰੇ ਅਤੇ 25 ਮਈ ਨੂੰ ਮੁੰਬਈ ‘ਚ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ। ਦਸ ਦਈਏ ਕਿ ਕੇਂਦਰ ਸਰਕਾਰ ਨੇ 19 ਮਈ ਦੀ ਰਾਤ ਨੂੰ ਦਿੱਲੀ ਸਰਕਾਰ ਦੇ ਅਧਿਕਾਰੀਆਂ ਤਬਾਦਲੇ ਅਤੇ ਤਾਇਨਾਤੀਆਂ ਨੂੰ ਲੈ ਕੇ ਆਰਡੀਨੈਂਸ ਲਿਆਂਦਾ ਸੀ, ਜਿਸ ਦੇ ਜ਼ਰੀਏ ਤਬਾਦਲੇ ਅਤੇ ਤਾਇਨਾਤੀ ਬਾਰੇ ਅੰਤਿਮ ਫੈਸਲਾ ਲੈਣ ਦਾ ਅਧਿਕਾਰ, ਅਧਿਕਾਰੀਆਂ ਦੀ ਵਾਪਸੀ ਲੈਫਟੀਨੈਂਟ ਗਵਰਨਰ ਨੂੰ ਦਿੱਤੀ ਗਈ। ਇਸ ਦਾ ਮੋਟਾ ਵਿਸ਼ਲੇਸ਼ਣ ਕਹਿੰਦਾ ਹੈ ਕਿ LG ਦਿੱਲੀ ਦਾ ਬੌਸ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਸੁਪਰੀਮੋ ਕੋਰਟ ਦੇ ਫੈਸਲਾ ਸੁਣਾਇਆ ਸੀ ਅਧਿਕਾਰੀਆਂ ਤਬਾਦਲੇ ਅਤੇ ਤਾਇਨਾਤੀਆਂ ਦਿੱਲੀ ਸਰਕਾਰ ਦੇ ਹੱਥ ਵਿਚ ਹਨ ਪਰ ਕੁਝ ਦਿਨਾਂ ਕੇਂਦਰ ਸਰਕਾਰ ਨੇ ਇਕ ਆਰਡੀਨੈਂਸ ਲਿਆਂਦਾ ਜਿਸ ਨਾਲ ਹੁਣ ਤਬਾਦਲੇ ਅਤੇ ਤਾਇਨਾਤੀ ਬਾਰੇ ਅੰਤਿਮ ਫੈਸਲਾ ਲੈਣ ਦਾ ਅਧਿਕਾਰ ਅਤੇ ਅਧਿਕਾਰੀਆਂ ਦੀ ਵਾਪਸੀ ਲੈਫਟੀਨੈਂਟ ਗਵਰਨਰ ਨੂੰ ਦਿੱਤੀ ਗਈ ਹੈ।