ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲੇ ‘ਚ ਦਰਜ ਹੋਏ ਕੇਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨ ਸਰਕਾਰ ਹਰ ਕਿਸੇ ਨਾਲ ਧੱਕਾ ਕਰ ਰਹੀ ਹੈ। ਇਸਦੇ ਨਾਲ ਹੀ ਉਹਨਾਂ ਨੇ ਅੰਮ੍ਰਿਤਸਰ ‘ਚ ਹੋਏ ਧਮਾਕਿਆਂ ਨੂੰ ਲੈਕੇ ਉਹਨਾਂ ਕਿਹਾ ਕਿ ਇਸ ਵਿਚ ਸਰਕਾਰ ਦੀ ਬਹੁਤ ਵੱਡੀ ਗਲਤੀ ਹੈ।
ਦਰਅਸਲ, ਅੱਜ ਹੋਈ ਪੇਸ਼ੀ ਦਾ ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਸੁਖਬੀਰ ਸਿੰਘ ਬਾਦਲ 2 ਜੁਲਾਈ 2021 ਨੂੰ ਬਿਆਸ ਵਿਖੇ ਕਥਿਤ ਤੌਰ ’ਤੇ ਹੋ ਰਹੀ ਰੇਤੇ ਦੀ ਮਾਈਨਿੰਗ ’ਤੇ ਰੇਡ ਕਰਨ ਪੁੱਜੇ ਸਨ। ਇਸ ਦੌਰਾਨ ਮਾਈਨਿੰਗ ਕਰ ਰਹੀ ਫ੍ਰੈਂਡਸ ਐਂਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਥਾਣਾ ਬਿਆਸ ਵਿਚ ਉਨ੍ਹਾਂ ਖ਼ਿਲਾਫ਼ ਕੰਪਨੀ ਦੇ ਵਰਕਰਾਂ ਨੂੰ ਡਰਾਉਣ ਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲਾ ਦਰਜ ਕੀਤਾ ਗਿਆ ਸੀ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਹੀ ਇਹ ਮਾਮਲਾ ਦਰਜ ਕੀਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਅੱਜ ਹੋਅਦਾਲਤ ਨੇ ਹੁਣ ਅਗਲੀ ਤਰੀਕ 29 ਮਈ ਤੈਅ ਕੀਤੀ ਹੈ ਤੇ ਸੁਖਬੀਰ ਬਾਦਲ ਨੂੰ ਉਸ ਦਿਨ ਅਦਾਲਤ ‘ਚ ਪੇਸ਼ ਹੋਣਾ ਪਵੇਗਾ।