ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਕੱਲ੍ਹ ਰਿਹਾਅ ਹੋਣਗੇ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿਟਰ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ।
ਟਵਿਟਰ ‘ਤੇ ਲਿਖਿਆ ਗਿਆ, “ਨਵਜੋਤ ਸਿੰਘ ਸਿੱਧੂ ਕੱਲ੍ਹ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਸਬੰਧਤ ਅਧਿਕਾਰੀਆਂ ਵਲੋਂ ਸੂਚਿਤ ਕੀਤਾ ਗਿਆ ਹੈ”।
ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਦੀਆਂ ਚਰਚਾਵਾਂ ਚੱਲੀਆਂ ਸੀ ਪਰ ਉਦੋਂ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਸੀ। ਪਰ ਹੁਣ ਉਹ ਕੱਲ੍ਹ ਯਾਨੀ 1 ਅਪ੍ਰੈਲ ਨੂੰ ਬਾਹਰ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਨੂੰ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਦਰਅਸਲ ਉਹਨਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ ਸੀ। ਜਿਸ ਕਾਰਨ ਹਫ਼ਤਾ ਅਤੇ ਹੋਰ ਸਰਕਾਰੀ ਛੁੱਟੀਆਂ ਕੱਟੀਆਂ ਜਾਣ ਕਾਰਨ ਉਹ 1 ਅਪ੍ਰੈਲ ਨੂੰ ਬਾਹਰ ਆ ਸਕਦੇ ਹਨ।
ਮਾਹਿਰਾਂ ਅਨੁਸਾਰ ਐਨਡੀਪੀਐਸ ਅਤੇ ਸੰਘੀ ਅਪਰਾਧਾਂ ਤੋਂ ਇਲਾਵਾ ਇਕ ਮਹੀਨੇ ਵਿਚ ਸੌਂਪੇ ਗਏ ਕੰਮ ਅਤੇ ਕੈਦੀਆਂ ਦੇ ਵਿਹਾਰ ਦੇ ਅਧਾਰ ‘ਤੇ ਮਹੀਨੇ ਵਿਚ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੈਦੀ ਨੂੰ ਕੁਝ ਸਰਕਾਰੀ ਛੁੱਟੀਆਂ ਦਾ ਲਾਭ ਵੀ ਮਿਲਦਾ ਹੈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਪੂਰੀ ਸਜ਼ਾ ਦੌਰਾਨ ਇਕ ਵਾਰ ਵੀ ਛੁੱਟੀ ਨਹੀਂ ਮੰਗੀ। ਮਤਲਬ ਸਿੱਧੂ ਇਸ ਛੋਟ ਤੋਂ ਬਾਅਦ 1 ਅਪ੍ਰੈਲ ਨੂੰ ਬਾਹਰ ਆ ਸਕਦੇ ਹਨ।
ਦਸ ਦਈਏ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਦੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਸਿੱਧੂ ਨੇ 20 ਮਈ ਨੂੰ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ।