Gujarat Assembly Elections 2022 Results: ਇਸ ਵੇਲੇ ਦੀ ਵੱਡੀ ਅਪਡੇਟ ਗੁਜਰਾਤ ਚੋਣਾਂ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਭਾਜਪਾ ਨੇ 150 ਸੀਟਾਂ ‘ਤੇ ਆਪਣੀ ਜਿੱਤ ਪੱਕੀ ਕਰ ਲਈ ਹੈ ਅਤੇ ਇਸ ਦਰਮਿਆਨ ਭਾਜਪਾ 6 ਸੀਟਾਂ ‘ਤੇ ਲੀਡ ਕਰ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ 16 ਸੀਟਾਂ ‘ਤੇ ਜਿੱਤ ਹਾਸਲ ਕੀਤੀ ਜਦਕਿ 1 ਸੀਟਾਂ ‘ਤੇ ਕਾਂਗਰਸ ਲੀਡ ਕਰ ਰਹੀ ਹੈ। ਗੱਲ ਜੇਕਰ ‘ਆਪ’ ਦੀ ਕਰੀਏ ਤਾਂ ‘ਆਪ’ ਨੇ 5 ਸੀਟਾਂ ‘ਤੇ ਜਿੱਤ ਹਾਸਲ ਕੀਤੀ।
Himachal Assembly Elections 2022 Results: ਹਿਮਾਚਲ ਚੋਣਾਂ ਵਿਚ ਕਾਂਗਰਸ ਦਾ ਦਬਦਬਾ ਕਾਇਮ ਹੈ। ਇਸ ਦਰਮਿਆਨ ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੇ ਵਿਚ 25 ਸੀਟਾਂ ਜਿੱਤੀਆਂ ਹਨ। ਚੋਣ ਕਮਿਸ਼ਨ ਦੇ ਅਨੁਸਾਰ, ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਸੇਰਾਜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਚੇਤ ਰਾਮ ਨੂੰ 37007 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਵੀ 40 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ ਬਹੁਮਤ ਹਾਸਲ ਕਰ ਲਈ ਹੈ।
Gujarat-Himachal Assembly Elections 2022 Results: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕਾਫੀ ਦਿਲਚਸਪ ਨਜ਼ਰ ਆ ਰਹੇ। ਇਸ ਵਖਤ ਭਾਜਪਾ ਅਤੇ ਕਾਂਗਰਸ ਵਿਚਾਲੇ ਕਾਂਟੇ ਦੀ ਟੱਕਰ ਵੇਖਣ ਨੂੰ ਮਿਲ ਰਹੀ ਹੈ।
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ
ਗੱਲ ਜੇਕਰ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਕੀਤੀ ਜਾਵੇ ਤਾਂ ਇਹ ਭਾਜਪਾ ਲਈ ਕਾਫੀ ਖ਼ੁਸ਼ੀ ਦੀ ਗੱਲ ਹੈ ਕਿ ਵੋਟਾਂ ਦੀ ਗਿਣਤੀ ਦੇ ਵਿਚ ਭਾਜਪਾ, ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵੱਡੀ ਲੀਡ ਬਣਾਉਂਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ ਨੇ 150 ਸੀਟਾਂ ‘ਤੇ ਆਪਣੀ ਜਿੱਤ ਪੱਕੀ ਕਰ ਲਈ ਹੈ ਅਤੇ ਇਸ ਦਰਮਿਆਨ ਭਾਜਪਾ 6 ਸੀਟਾਂ ‘ਤੇ ਲੀਡ ਕਰ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ 16 ਸੀਟਾਂ ‘ਤੇ ਜਿੱਤ ਹਾਸਲ ਕੀਤੀ ਜਦਕਿ 1 ਸੀਟਾਂ ‘ਤੇ ਕਾਂਗਰਸ ਲੀਡ ਕਰ ਰਹੀ ਹੈ। ਗੱਲ ਜੇਕਰ ‘ਆਪ’ ਦੀ ਕਰੀਏ ਤਾਂ ‘ਆਪ’ ਨੇ 5 ਸੀਟਾਂ ‘ਤੇ ਜਿੱਤ ਹਾਸਲ ਕੀਤੀ।
ਗੁਜਰਾਤ ਦੀਆਂ 182 ਮੈਂਬਰੀ ਵਿਧਾਨ ਸਭਾ ਸੀਟਾਂ ’ਤੇ ਇਸ ਵਾਰ 66.31 ਫ਼ੀਸਦੀ ਵੋਟਾਂ ਪਈਆਂ ਸਨ। ਜਿਸ ਤਰੀਕੇ ਦੇ ਨਾਲ ਭਾਜਪਾ ਵਿਰੋਧੀ ਪਾਰਟੀਆਂ ਤੋਂ ਅੱਗੇ ਚੱਲ ਰਹੀ ਹੈ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਕ ਵਾਰ ਫਿਰ ਭਾਜਪਾ ਆਪਣਾ ਦਬਦਬਾ ਕਾਇਮ ਕਰਨ ਵਿਚ ਸਫ਼ਲ ਹੋ ਸਕਦੀ ਹੈ।
ਹੁਣ ਗੱਲ ਕਰਦੇ ਹਾਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ
ਹਿਮਾਚਲ ਪ੍ਰਦੇਸ਼ ਚੋਣ ਦੇ ਨਤੀਜੇ ਸ਼ੁਰੂਆਤੀ ਦੌਰ ਤੋਂ ਹੀ ਦਿਲਚਸਪ ਚਲ ਰਹੀਆਂ ਹਨ। ਇੱਥੋਂ ਦੇ ਵੋਟਰਾਂ ਨੇ ਭਾਜਪਾ ਅਤੇ ਕਾਂਗਰਸ ਦੋਵਾਂ ਵਿਚਕਾਰ ਪਾੜਾ ਪੈਦਾ ਕਰ ਦਿੱਤਾ ਹੈ।ਇਸੇ ਦਰਮਿਆਨ ਹਿਮਾਚਲ ਚੋਣਾਂ ਵਿਚ ਵੀ ਭਾਜਪਾ ਦਾ ਦਬਦਬਾ ਕਾਇਮ ਹੈ। ਇਸ ਦਰਮਿਆਨ ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੇ ਵਿਚ 25 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਵੀ 40 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ ਅਤੇ ਬਹੁਮਤ ਹਾਸਲ ਕਰ ਲਈ ਹੈ।
ਇਥੇ ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਹੁੰਦੀ ਹੈ। ਹਿਮਾਚਲ ਪ੍ਰਦੇਸ਼ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਸੀਟਾਂ ਹਨ। ਜਿਸ ਵਿਚ ਹੁਣ ਕਾਂਗਰਸ, ਭਾਜਪਾ ਨੂੰ ਪਛਾੜ ਕੇ ਅੱਗੇ ਹੋ ਗਈ ਹੈ।