SGPC ਅਤੇ ਮੁੱਖ ਮੰਤਰੀ ਮਾਨ ਵਿਚਾਲੇ ਗੁਰਬਾਣੀ ਪ੍ਰਸਾਰਣ ਨੂੰ ਲੈਕੇ ਛਿੜਿਆ ਵਿਵਾਦ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਸੀ.ਐਮ. ਵਲੋਂ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲਾਂ ਅਤੇ ਗੁਰਬਾਣੀ ਦੇ ਟੈਲੀਕਾਸਟ ਦਾ ਸਾਰਾ ਖਰਚਾ ਚੁੱਕਣ ਦੇ ਐਲਾਨ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ। ਪ੍ਰੈਸ ਵਾਰਤਾ ਕਰਦੇ ਹੋਏ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਜਾਰੀ ਕਰੇਗੀ ਪਰ ਇਸਦੇ ਲਈ ਕੁਝ ਸ਼ਰਤਾਂ ਜਾਰੀ ਕੀਤੀਆਂ ਗਈਆਂ ਹਨ ਜੋ ਚੈਨਲਾਂ ਨੂੰ ਮੰਨਣੀਆਂ ਪੈਣਗੀਆਂ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਕੇਂਦਰ ਦੇ ਇਸ਼ਾਰੇ ‘ਤੇ ਇਸ ਤਰ੍ਹਾਂ ਬੋਲ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸੀਐਮ ਮਾਨ ਆਪਣੇ ਸ਼ਬਦਾਂ ‘ਤੇ ਕੰਟਰੋਲ ਰੱਖਣ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕੀਤਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਉੱਪਰ ਵੀ ਸਵਾਲ ਉਠਾਏ ਹਨ।