ਖਬਰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਦੇ ਮੇਨ ਬਾਜ਼ਾਰ ਤੋਂ ਸਾਹਮਣੇ ਆਈ ਹੈ। ਜਿਥੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਤਰਾਂ ਮੁਤਾਬਕ ਮੁਕਾਬਲੇ ਦੇ ਵਿਚ 2 ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਗਿਆ ਹੈ, ਜਦਕਿ ਇਕ ਗੈਂਗਸਟਰ ਜ਼ਖਮੀ ਹੋਇਆ ਹੈ। ਪਰ ਪੁਲਿਸ ਨੇ ਅਜੇ ਤਕ ਕਿਸੇ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਐਨਕਾਊਂਟਰ ਏ. ਜੀ. ਟੀ. ਐੱਫ ਵੱਲੋਂ ਕੀਤਾ ਗਿਆ ਹੈ। ਇਸ ਦੀ ਅਗਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਕੀਤੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਇਸ ਐਨਕਾਊਂਟਰ ਦੇ ਤਾਰ ਫਿਲੌਰ ਵਿਖੇ ਵਪਾਰੇ ਪੁਲਸ ਮੁਲਾਜ਼ਮ ਕੁਲਦੀਪ ਬਾਜਵਾ ਕਤਲ ਕਾਂਡ ਨਾਲ ਜੁੜੇ ਹੋਏ ਹਨ। ਦਸ ਦਈਏ ਕਿ ਫਿਲੌਰ ਵਿਖੇ ਕੁਝ ਸਮਾਂ ਪਹਿਲਾਂ ਗੈਂਗਸਟਰਾਂ ਵਲੋਂ ਪੁਲਿਸ ’ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਪੰਜਾਬ ਪੁਲਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਹੋ ਗਈ ਸੀ, ਜਦਕਿ ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।