ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਵਾਲੇ ਬਿਆਨ ’ਤੇ ਬੁਰੇ ਫਸੇ ਮੁੱਖ ਮੰਤਰੀ ਭਗਵੰਤ ਮਾਨ

ਗੁਰਦੁਆਰਿਆਂ ’ਚ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲੇ ਬਿਆਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਵਿਵਾਦਾਂ ਵਿਚ ਘਿਰਦੇ ਵਿਖਾਈ ਦੇ ਰਹੇ ਹਨ ਇਸ ਦਰਮਿਆਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਗੁਰਦੁਆਰਿਆਂ ’ਚ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਹਮੇਸ਼ਾ ਚਾਲਾਂ ਚੱਲੀਆਂ, ਜਦਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਵੀ ਉਸੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸੰਸਥਾ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਦੇ ਰਾਹ ਤੁਰੇ ਹੋਏ ਹਨ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰਾਂ ਦੀਅ ਗੋਲਕਾਂ ਸਬੰਧੀ ਵਿਅੰਗਆਤਮਕ ਟਿੱਪਣੀ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦੀ, ਲਿਹਾਜ਼ਾ ਉਸ ਨੂੰ ਇਸ ਦੀ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਈ ਗਰੇਵਾਲ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਵਰੋਸਾਈ ਧਰਤੀ ਹੈ, ਇਥੇ ਗੁਰਮਤਿ ਫਲਸਫੇ ਨੇ ਸੰਗਤ ਨੂੰ ਵੰਡ ਕੇ ਛਕਣ ਅਤੇ ਲੋਕ ਭਲਾਈ ਲਈ ਦਸਵੰਧ ਕੱਢਣ ਦੀ ਪ੍ਰੇਰਣਾ ਦਿੱਤੀ ਹੈ। ਕੋਈ ਵੀ ਸ਼ਰਧਾਲੂ ਜਦੋਂ ਗੁਰੂ ਘਰ ਨਤਮਸਤਕ ਹੁੰਦਾ ਹੈ ਤਾਂ ਉਹ ਤਿਲਫੁਲ ਭੇਟਾ ਕਰਕੇ ਪ੍ਰਸੰਨ ਹੁੰਦਾ ਹੈ। ਕਿਸੇ ਵੀ ਸ਼ਰਧਾਲੂ ਨੂੰ ਭੇਟਾ ਲਈ ਮਜ਼ਬੂਰ ਨਹੀਂ ਕੀਤਾ ਜਾਂਦਾ, ਸਗੋਂ ਇਹ ਉਸ ਦੀ ਅੰਤਰ ਆਤਮਾ ਵੱਲੋਂ ਗੁਰੂ ਨੂੰ ਸਮਰਪਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਸ਼ਰਧਾ ਨਾਲ ਗੁਰੂ ਘਰ ਵਿਚ ਮੱਥਾ ਟੇਕਣ ’ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਅੰਗ ਕਰਨਾ ਉਸ ਦੀ ਧਰਮ ਪ੍ਰਤੀ ਘਿਰਣਾ ਭਰੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਸ. ਭਗਵੰਤ ਸਿੰਘ ਮਾਨ ਦੀ ਇਹ ਵੀਡੀਓ ਸਾਹਮਣੇ ਆਉਣ ’ਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜ ਰਹੀ ਹੈ, ਜਿਸ ਕਰਕੇ ਸ. ਮਾਨ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਕਦੀ ਨਹੀਂ ਭੁੱਲਣਾ ਚਾਹੀਦਾ ਕਿ ਜਿਹੜੇ ਕਾਰਜ ਕਰਨ ਵਿਚ ਸਰਕਾਰਾਂ ਅਸਫਲ ਰਹੀਆਂ ਉਹ ਕਾਰਜ ਸੰਗਤ ਦੀਆਂ ਗੁਰੂ ਘਰ ਵਿਚ ਚੜ੍ਹਾਈਆਂ ਭੇਟਾਵਾਂ ਨਾਲ ਸਿੱਖ ਸੰਸਥਾਵਾਂ ਨੇ ਕੀਤੇ ਹਨ। ਕੋਵਿਡ ਦੌਰਾਨ ਸਰਕਾਰਾਂ ਤੋਂ ਵੱਧ ਕੇ ਸ਼੍ਰੋਮਣੀ ਕਮੇਟੀ ਸਮੇਤ ਹੋਰਨਾਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੇ ਮਾਨਵਤਾ ਦੀ ਵੱਡੀ ਸੇਵਾ ਕੀਤੀ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਸ਼੍ਰੋਮਣੀ ਕਮੇਟੀ ਨੇ ਜ਼ਿਕਰਯੋਗ ਕਾਰਜ ਕੀਤੇ ਹਨ। ਭਾਈ ਗਰੇਵਾਲ ਨੇ ਕਿਹਾ ਕਿ ਜਿਸ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਸਬੰਧੀ ਸ. ਭਗਵੰਤ ਸਿੰਘ ਮਾਨ ਉਕਤ ਵਿਵਾਦਤ ਬਿਆਨ ਦੇ ਰਹੇ ਹਨ, ਉਸ ਲਈ ਵੀ ਉਹ ਗੁਰੂ ਘਰ ਦੀ ਜਾਇਦਾਦ ਹੀ ਵਰਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਕੀ ਇਸ ਗੱਲ ਦਾ ਜਵਾਬ ਦੇ ਸਕਦੇ ਹਨ ਕਿ ਸੰਗਤ ਦੇ ਸਹਿਯੋਗ ਬਿਨਾਂ ਗੁਰੂ ਘਰਾਂ ਅੰਦਰ ਚੱਲਦੇ ਲੰਗਰ, ਲੋੜੀਂਦੀਆਂ ਸੇਵਾਵਾਂ ਅਤੇ ਲੋਕ ਭਲਾਈ ਕਾਰਜਾਂ ਦਾ ਸਰੋਤ ਕੀ ਰਹੇਗਾ। ਭਾਈ ਗਰੇਵਾਲ ਨੇ ਸ. ਭਗਵੰਤ ਸਿੰਘ ਮਾਨ ਨੂੰ ਨਸੀਹਤ ਦਿੱਤੀ ਕਿ ਉਹ ਸਿੱਖ ਮਸਲਿਆਂ ਵਿਚ ਦਖ਼ਲ ਨਾ ਦੇਣ, ਕਿਉਂਕਿ ਉਸ ਦੇ ਅੰਦਰ ਸਿੱਖ ਸਰੋਕਾਰ ਨਹੀਂ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...