ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ

ਜ਼ਮਾਨਤ ‘ਤੇ ਬਾਹਰ ਆਉਣ ਦੇ ਬਾਵਜੂਦ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਹੁਣ ਮੁੜ ਤੋਂ ਵਿਜੀਲੈਂਸ ਨੇ ਉਹਨਾਂ ਖਿਲਾਫ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਅੱਜ ਇਕ ਵਾਰ ਫ਼ਿਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਚੱਲਦਿਆਂ ਸਾਬਕਾ ਮੰਤਰੀ ਦੇ ਨਾਮੀ ਸ਼ਾਪਿੰਗ ਮਾਲ ਅਤੇ ਪੈਲੇਸ ਦੀ ਪੈਮਾਇਸ਼ ਅਤੇ ਮੁਲਾਂਕਣ ਦਾ ਕੰਮ ਕਰ ਰਹੀ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਬਣੀ ਰਿਹਾਇਸ਼ ਦੀ ਵੀ ਪੈਮਾਇਸ਼ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੁੰਦਰ ਸ਼ਾਮ ਅਰੋੜਾ ਦੀ ਕੋਠੀ ’ਤੇ ਵਿਜੀਲੈਂਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲੀਆਂ ਸਨ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਦੀ ਟੀਮ ਵੱਲੋਂ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਗਈ ਪਰੰਤੂ ਵਿਜੀਲੈਂਸ ਦੀ ਅਜਿਹੀ ਕਾਰਵਾਈ ਤੋਂ ਜਾਪਦਾ ਹੈ ਕਿ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਅਜੇ ਘਟੀਆਂ ਨਹੀਂ ਹਨ।

ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਕੈਪਟਨ ਸਰਕਾਰ ਵਿੱਚ ਲਗਪਗ ਪੌਣੇ ਪੰਜ ਸਾਲ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਤਾਇਨਾਤ ਰਹੇ, ਚੋਣਾਂ ਵਿੱਚ ਹਾਰ ਜਾਣ ਮਗਰੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਸੁੰਦਰ ਸ਼ਾਮ ਅਰੋੜਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਹ ਇੱਕ ਵਿਜੀਲੈਂਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ।

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਆਪਣੇ ਖਿਲਾਫ਼ ਦਰਜ ਹੋਣ ’ਤੇ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਮਾਮਲੇ ਦੀ ਜਾਂਚ ਕਰ ਰਹੇ ਇਕ ਵਿਜੀਲੈਂਸ ਅਧਿਕਾਰੀ ਨੂੰ ਪਹਿਲਾਂ ਇੱਕ ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ ਅਤੇ ਫ਼ਿਰ ਉਹ ਉਸਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਨਕਦ ਇਕ ਬੈੱਗ ਵਿੱਚ ਲੈ ਕੇ ਮੋਹਾਲੀ ਜਾ ਪੁੱਜੇ ਸਨ, ਜਿੱਥੇ ਵਿਜੀਲੈਂਸ ਨੇ ਟਰੈਪ ਲਗਾ ਕੇ ਉਨ੍ਹਾਂ ਨੂੰ ਉਕਤ ਰਕਮ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...