ਜਲੰਧਰ ਲੋਕ ਸਭਾ ਜ਼ਿਮਣੀ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਆਖਿਰ ਕਿਹੜੀ ਪਾਰਟੀ ਉਮੀਦਵਾਰ ਦੇ ਹੱਕ ‘ਚ ਜਲੰਧਰ ਦੇ ਵੋਟਰ ਆਪਣਾ ਫੈਸਲਾ ਸੁਣਾਉਂਦੇ ਹਨ। ਇਸੇ ਵਿਚਕਾਰ ਜਲੰਧਰ ਵਿਚ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਕਰਕੇ ਬਾਹਰ ਆਏ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, ‘ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਣ ਵਾਲੇ ਇਸ ਚੌਤਰਫਾ ਮੁਕਾਬਲੇ ‘ਚ ਕਾਂਗਰਸ ਜਿੱਤੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਜਲੰਧਰ ਵਿੱਚ ਕੋਈ ਕੰਮ ਨਹੀਂ ਕੀਤਾ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਵੀ ਵੋਟ ਪਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਗੱਦਾਰ ਕਹੇ ਜਾਣ ਦੇ ਬਿਆਨ ‘ਤੇ ਪਲਟਵਾਰ ਕੀਤਾ। ਰਿੰਕੂ ਨੇ ਕਿਹਾ ਕਿ ਗੱਦਾਰੀ ਤਾਂ ਉਨ੍ਹਾਂ ਨੇ ਕੀਤੀ ਹੈ। ਨੌਂ ਸਾਲਾਂ ਵਿੱਚ ਉਨ੍ਹਾਂ ਨੇ 9 ਵਿਧਾਨ ਸਭਾ ਹਲਕਿਆਂ ਵਿੱਚ ਕੰਮ ਕਰਨ ਦੀ ਬਜਾਏ ਸਾਰਾ ਪੈਸਾ ਫਿਲੌਰ ਵਿਧਾਨ ਸਭਾ ਵਿੱਚ ਲਾਇਆ ਤਾਂ ਜੋ ਉਨ੍ਹਾਂ ਦੇ ਪੁੱਤਰ ਵਿਕਰਮਜੀਤ ਚੌਧਰੀ ਦੇ ਸਿਆਸੀ ਕਰੀਅਰ ਨੂੰ ਮਜ਼ਬੂਤ ਕੀਤਾ ਜਾ ਸਕੇ।