ਚਮਕੌਰ ਸਾਹਿਬ ਦੇ ਨੌਜਵਾਨ ਵਰਿੰਦਰ ਸਿੰਘ ਵਲੋਂ ਕੁੱਟਮਾਰ ਦੇ ਲਗਾਏ ਇਲਜ਼ਾਮਾਂ ਤੋਂ ਬਾਅਦ ਅਜਨਾਲਾ ਪੁਲਿਸ ਨੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ‘ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ ਸੀ ਜਿਸ ਦੇ ਰੋਸ ਵਜੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਜਨਾਲਾ ਲਈ ਰਵਾਨਾ ਹੋਏ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪੁਲਿਸ ਵਲੋਂ ਥਾਂ-ਥਾਂ ਨਾਕੇਬੰਦੀ ਕਰ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਅਜਨਾਲਾ ਨਹੀਂ ਜਾਣ ਦਿੱਤਾ ਜਾ ਰਿਹਾ ਹੈ।
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਪਾਲ ਵਲੋਂ ਅਜਨਾਲਾ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਘਿਰਾਓ ਦੌਰਾਨ ਉਨ੍ਹਾਂ ਦੇ ਨਾਲ ਕਈ ਸਮਰਥਕਾਂ ਅਜਨਾਲਾ ਥਾਣੇ ਦਾ ਘਿਰਾਓ ਕਰਨ ਦੇ ਲਈ ਪਹੁੰਚ ਰਹੇ ਹਨ। ਘਿਰਾਓ ਦੇ ਮੱਦੇਨਜਰ ਪੁਲਿਸ ਥਾਣੇ ਨੂੰ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ।